Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

ਹੈਦਰਾਬਾਦ ’ਚ ਗਯਾਰਵੀਂ ਸ਼ਰੀਫ਼ ਜਲੂਸ ਦੌਰਾਨ ਹਾਥੀ ਹੋਇਆ ਬੇਕਾਬੂ: ਮਚੀ ਭਾਜੜ

ਹੈਦਰਾਬਾਦ: ਪੁਰਾਣੇ ਹੈਦਰਾਬਾਦ ਸ਼ਹਿਰ ਵਿੱਚ ਸ਼ੁੱਕਰਵਾਰ ਰਾਤ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਾਲਾਨਾ ਗਯਾਰਵੀਂ ਸ਼ਰੀਫ਼ ਜਲੂਸ ਵਿੱਚ ਸ਼ਾਮਲ ਇੱਕ ਸਜਾਇਆ ਹੋਇਆ ਹਾਥੀ ਅਚਾਨਕ ਗੁੱਸੇ ਵਿੱਚ ਆ ਕੇ ਬੇਕਾਬੂ ਹੋ ਗਿਆ ਅਤੇ ਭੀੜ ਵਾਲੀ ਸੜਕ ’ਤੇ ਬੇਕਾਬੂ ਹੋ ਕੇ ਘੁੰਮਣ ਲੱਗਾ। ਇਸ ਦੌਰਾਨ ਹਾਥੀ ਨੇ ਕਈ ਖੜ੍ਹੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ। ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੈਦਰਾਬਾਦ ’ਚ ਗਯਾਰਵੀਂ ਸ਼ਰੀਫ਼ ਜਲੂਸ ਦੌਰਾਨ ਹਾਥੀ ਹੋਇਆ ਬੇਕਾਬੂ: ਮਚੀ ਭਾਜੜ

ਹੈਦਰਾਬਾਦ: ਪੁਰਾਣੇ ਹੈਦਰਾਬਾਦ ਸ਼ਹਿਰ ਵਿੱਚ ਸ਼ੁੱਕਰਵਾਰ ਰਾਤ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਾਲਾਨਾ ਗਯਾਰਵੀਂ ਸ਼ਰੀਫ਼ ਜਲੂਸ ਵਿੱਚ ਸ਼ਾਮਲ ਇੱਕ ਸਜਾਇਆ ਹੋਇਆ ਹਾਥੀ ਅਚਾਨਕ ਗੁੱਸੇ ਵਿੱਚ ਆ ਕੇ ਬੇਕਾਬੂ ਹੋ ਗਿਆ ਅਤੇ ਭੀੜ ਵਾਲੀ ਸੜਕ ’ਤੇ ਬੇਕਾਬੂ ਹੋ ਕੇ ਘੁੰਮਣ ਲੱਗਾ। ਇਸ ਦੌਰਾਨ ਹਾਥੀ ਨੇ ਕਈ ਖੜ੍ਹੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ। ਇਹ ਘਟਨਾ ਮੀਰ ਚੌਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪੰਜੇਸ਼ਾਹ ਰੋਡ ’ਤੇ ਏਤੇਬਾਰ ਚੌਕ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਾਥੀ ਈਰਾਨੀ ਗਲੀ ਤੋਂ ਲੰਘ ਰਿਹਾ ਸੀ, ਕਿ ਅਚਾਨਕ ਹੀ ਬੇਕਾਬੂ ਹੋ ਗਿਆ।

ਹਾਥੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਲੋਕਾਂ ਵਿੱਚ ਭਾਜੜ ਮਚ ਗਈ ਅਤੇ ਲੋਕ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗੇ। ਇਸ ਦੌਰਾਨ ਮਹਾਵਤਾਂ ਅਤੇ ਹੋਰ ਹੈਂਡਲਰਾਂ ਨੇ ਹਾਥੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕੁਝ ਹੀ ਮਿੰਟਾਂ ਵਿੱਚ ਉਸ ਨੂੰ ਸ਼ਾਂਤ ਕਰ ਲਿਆ।

ਘਟਨਾ ਦੀ ਸੂਚਨਾ ਮਿਲਣ ’ਤੇ ਮੀਰ ਚੌਕ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਭੀੜ ਨੂੰ ਹਟਾ ਕੇ ਸਥਿਤੀ ਸੰਭਾਲੀ। ਰਾਹਤ ਦੀ ਗੱਲ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News