Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਪੰਚਾਇਤੀ ਫੰਡਾਂ ‘ਚ 24.69 ਲੱਖ ਦਾ ਗਬਨ, ਬੀਡੀਪੀਓ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ

Punjab News: ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚੋਂ 24,69,949 ਰੁਪਏ ਦੇ ਗਬਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਬੀਡੀਪੀਓ ਅਤੇ ਸਾਬਕਾ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਤਤਕਾਲੀਨ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਲਖਬੀਰ ਸਿੰਘ, ਜੋ ਇਸ ਵੇਲੇ ਜਿਲ੍ਹਾ ਫਿਰੋਜ਼ਪੁਰ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਚਾਇਤੀ ਫੰਡਾਂ ‘ਚ 24.69 ਲੱਖ ਦਾ ਗਬਨ, ਬੀਡੀਪੀਓ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ

Punjab News: ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚੋਂ 24,69,949 ਰੁਪਏ ਦੇ ਗਬਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਬੀਡੀਪੀਓ ਅਤੇ ਸਾਬਕਾ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਤਤਕਾਲੀਨ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਲਖਬੀਰ ਸਿੰਘ, ਜੋ ਇਸ ਵੇਲੇ ਜਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ‘ਚ ਤਾਇਨਾਤ ਹਨ, ਨੂੰ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਸਮੇਤ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗਹਿਰੀ ਮੰਡੀ ਦੇ ਇੱਕ ਵਸਨੀਕ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ।

ਮਿਲੇ ਫੰਡਾਂ ਦੀ ਕੀਤੀ ਗਈ ਜਾਂਚ, ਇੰਝ ਪਤਾ ਚੱਲਿਆ ਗਬਨ ਦਾ
ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਗ੍ਰਾਮ ਪੰਚਾਇਤ ਗਹਿਰੀ ਮੰਡੀ ਨੂੰ ਮਿਲੇ ਵਿਕਾਸ ਫੰਡਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਇਸ ਸਮੇਂ ਦੌਰਾਨ ਪਿੰਡ ਨੂੰ ਕੁੱਲ 49,21,658 ਰੁਪਏ ਮਿਲੇ ਸਨ, ਪਰ ਉਹਨਾਂ ਵਿੱਚੋਂ ਸਿਰਫ਼ 17,37,900 ਰੁਪਏ ਹੀ ਖਰਚ ਕੀਤੇ ਗਏ। ਇਸ ਤਰ੍ਹਾਂ ਇਹ ਗੱਲ ਸਾਫ਼ ਹੋ ਗਈ ਕਿ ਉਸ ਵੇਲੇ ਦੇ ਸਰਪੰਚ ਮਨਜਿੰਦਰ ਸਿੰਘ ਨੇ ਪੰਚਾਇਤ ਸੈਕਟਰੀ ਕਰਨਜੀਤ ਸਿੰਘ ਅਤੇ ਬੀਡੀਪੀਓ ਲਖਬੀਰ ਸਿੰਘ ਨਾਲ ਮਿਲ ਕੇ ਮਿਲੀਭੁਗਤ ਅਤੇ ਸਾਜ਼ਿਸ਼ ਰਾਹੀਂ 24,69,949 ਰੁਪਏ ਦਾ ਗਬਨ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News