Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

Emergency Landing: ਹਵਾਈ ਯਾਤਰੀਆਂ ਵਿਚਾਲੇ ਮੱਚਿਆ ਹੜਕੰਪ, ਫਲਾਈਟ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ

Emergency Landing: ਹਵਾਈ ਯਾਤਰੀਆਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਅਚਾਨਕ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਦਰਅਸਲ, ਦੁਬਈ ਤੋਂ ਕਾਠਮੰਡੂ ਜਾ ਰਹੀ ਇੱਕ ਫਲਾਈਟ ਨੂੰ ਈਂਧਨ ਘੱਟ ਹੋਣ ਦੇ ਖਦਸ਼ੇ ਕਾਰਨ ਸ਼ਨੀਵਾਰ ਸਵੇਰੇ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਏਅਰਪੋਰਟ ’ਤੇ ਡਾਇਵਰਟ ਕਰ ਕੇ ਸੁਰੱਖਿਅਤ ਲੈਂਡਿੰਗ ਕਰਾਈ ਗਈ। ਐਮਰਜੈਂਸੀ ਲੈਂਡਿੰਗ ਦੀ ਮਨਜ਼ੂਰੀ ਮੰਗੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Emergency Landing: ਹਵਾਈ ਯਾਤਰੀਆਂ ਵਿਚਾਲੇ ਮੱਚਿਆ ਹੜਕੰਪ, ਫਲਾਈਟ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ

Emergency Landing: ਹਵਾਈ ਯਾਤਰੀਆਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਅਚਾਨਕ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਦਰਅਸਲ, ਦੁਬਈ ਤੋਂ ਕਾਠਮੰਡੂ ਜਾ ਰਹੀ ਇੱਕ ਫਲਾਈਟ ਨੂੰ ਈਂਧਨ ਘੱਟ ਹੋਣ ਦੇ ਖਦਸ਼ੇ ਕਾਰਨ ਸ਼ਨੀਵਾਰ ਸਵੇਰੇ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਏਅਰਪੋਰਟ ’ਤੇ ਡਾਇਵਰਟ ਕਰ ਕੇ ਸੁਰੱਖਿਅਤ ਲੈਂਡਿੰਗ ਕਰਾਈ ਗਈ।

ਐਮਰਜੈਂਸੀ ਲੈਂਡਿੰਗ ਦੀ ਮਨਜ਼ੂਰੀ ਮੰਗੀ

ਏਅਰਪੋਰਟ ਸੂਤਰਾਂ ਅਨੁਸਾਰ ਫਲਾਈ ਦੁਬਈ ਦੀ ਫਲਾਈਟ (ਐੱਫ. ਜ਼ੈੱਡ.-1133) 154 ਯਾਤਰੀਆਂ ਨੂੰ ਲੈ ਕੇ ਦੁਬਈ ਤੋਂ ਕਾਠਮੰਡੂ ਜਾ ਰਹੀ ਸੀ। ਇਸੇ ਦੌਰਾਨ ਪਾਇਲਟ ਨੂੰ ਈਂਧਨ ਪੱਧਰ ਘੱਟ ਹੋਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਸ ਨੇ ਲਖਨਊ ਏਅਰ ਟ੍ਰੈਫਿਕ ਕੰਟਰੋਲ (ਏ. ਟੀ. ਸੀ.) ਤੋਂ ਐਮਰਜੈਂਸੀ ਲੈਂਡਿੰਗ ਦੀ ਮਨਜ਼ੂਰੀ ਮੰਗੀ।

ਇਸ ਦੌਰਾਨ ਏ. ਟੀ. ਸੀ. ਨੇ ਪਹਿਲ ਦਿੰਦੇ ਹੋਏ ਤੁਰੰਤ ਮਨਜ਼ੂਰੀ ਪ੍ਰਦਾਨ ਕੀਤੀ। ਇਸ ਤੋਂ ਬਾਅਦ ਜਹਾਜ਼ ਨੂੰ ਪੂਰੀ ਸੁਰੱਖਿਆ ਵਿਵਸਥਾ ਵਿਚਾਲੇ ਰਨਵੇਅ ’ਤੇ ਸੁਰੱਖਿਅਤ ਉਤਾਰਿਆ ਗਿਆ। ਲੈਂਡਿੰਗ ਦੌਰਾਨ ਏਅਰਪੋਰਟ ’ਤੇ ਫਾਇਰ ਬ੍ਰਿਗੇਡ ਅਤੇ ਮੈਡੀਕਲ ਟੀਮ ਨੂੰ ਅਲਰਟ ’ਤੇ ਰੱਖਿਆ ਗਿਆ। ਲੈਂਡਿੰਗ ਤੋਂ ਬਾਅਦ ਜਹਾਜ਼ ਨੂੰ ਪਾਰਕਿੰਗ ਬੇਅ ਵਿਚ ਖੜ੍ਹਾ ਕੀਤਾ ਗਿਆ ਅਤੇ ਸਾਰੇ ਯਾਤਰੀਆਂ ਨੂੰ ਫਿਲਹਾਲ ਜਹਾਜ਼ ਦੇ ਅੰਦਰ ਹੀ ਸੁਰੱਖਿਅਤ ਰੱਖਿਆ ਗਿਆ। ਏਅਰਪੋਰਟ ਪ੍ਰਸ਼ਾਸਨ ਦੇ ਅਨੁਸਾਰ ਤਕਨੀਕੀ ਟੀਮ ਵੱਲੋਂ ਜਹਾਜ਼ ਦੀ ਜਾਂਚ ਕੀਤੀ ਗਈ ਅਤੇ ਈਂਧਨ ਭਰਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਕਾਠਮੰਡੂ ਲਈ ਰਵਾਨਾ ਕਰ ਦਿੱਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News