Terror Attack in Pahalgam: ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 12 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਸੈਲਾਨੀ ਅਤੇ ਸਥਾਨਕ ਲੋਕ ਸ਼ਾਮਲ ਹਨ।
PM Modi speaks to Home Minister: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ। ਬੇਸਾਰਨ ਵਿੱਚ, ਅੱਤਵਾਦੀਆਂ ਨੇ ਸੈਲਾਨੀਆਂ ਅਤੇ ਸਥਾਨਕ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 12 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਸੈਲਾਨੀ ਅਤੇ ਸਥਾਨਕ ਲੋਕ ਸ਼ਾਮਲ ਹਨ।
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇੱਕ ਮੀਟਿੰਗ ਬੁਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਢੁਕਵੇਂ ਕਦਮ ਚੁੱਕਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਘਟਨਾ ਸਥਾਨ ਦਾ ਦੌਰਾ ਕਰਨ ਲਈ ਕਿਹਾ।
ਉਧਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ, “ਮੌਤ ਹੋਣ ਵਾਲਿਆਂ ਦੀ ਗਿਣਤੀ ਦਾ ਅਜੇ ਵੀ ਪਤਾ ਲਗਾਇਆ ਜਾ ਰਿਹਾ ਹੈ, ਇਸ ਲਈ ਮੈਂ ਉਨ੍ਹਾਂ ਵੇਰਵਿਆਂ ਵਿੱਚ ਨਹੀਂ ਜਾਣਾ ਚਾਹੁੰਦਾ। ਸਥਿਤੀ ਸਪੱਸ਼ਟ ਹੋਣ ‘ਤੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਜਾਵੇਗਾ। ਇਹ ਕਹਿਣ ਦੀ ਜ਼ਰੂਰਤ ਨਹੀਂ ਹੈ ਕਿ ਇਹ ਹਮਲਾ ਹਾਲ ਹੀ ਦੇ ਸਾਲਾਂ ਵਿੱਚ ਨਾਗਰਿਕਾਂ ‘ਤੇ ਹੋਏ ਕਿਸੇ ਵੀ ਹਮਲੇ ਨਾਲੋਂ ਕਿਤੇ ਵੱਡਾ ਹੈ।”
ਦੱਸ ਦਈਏ ਕਿ ਇਹ ਹਮਲਾ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਕੁਝ ਮਹੀਨੇ ਪਹਿਲਾਂ ਹੋਇਆ ਹੈ, ਜਿਸ ਨਾਲ ਸੁਰੱਖਿਆ ਚਿੰਤਾਵਾਂ ਵਧ ਗਈਆਂ ਹਨ। ਪਹਿਲਗਾਮ ਅੱਤਵਾਦੀ ਹਮਲੇ ਦੇ ਚਸ਼ਮਦੀਦਾਂ ਨੇ ਆਪਣਾ ਦਰਦ ਪ੍ਰਗਟ ਕੀਤਾ ਹੈ।