Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਸੜਕ ‘ਤੇ ਝਾੜੀਆਂ ‘ਚੋਂ ਮਿਲੀ ਮੁਲਾਜ਼ਮ ਦੀ ਲਾਸ਼; ਹਾਦਸਾ ਜਾਂ ਸਾਜ਼ਿਸ਼? ਪੁਲਿਸ ਜਾਂਚ ‘ਚ ਜੁਟੀ

Sujanpur Road Accident: ਪਠਾਨਕੋਟ-ਸੁਜਾਨਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਛੋਟੇਪੁਰ ਨੇੜੇ ਸੋਮਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਸੜਕ ਕਿਨਾਰੇ ਝਾੜੀਆਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 52 ਸਾਲਾ ਇੰਦਰ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਸੇਵਾ ਨਿਭਾ ਰਿਹਾ ਸੀ। ਕੀ ਇਹ ਸੜਕ ਹਾਦਸਾ ਹੈ? […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੜਕ ‘ਤੇ ਝਾੜੀਆਂ ‘ਚੋਂ ਮਿਲੀ ਮੁਲਾਜ਼ਮ ਦੀ ਲਾਸ਼; ਹਾਦਸਾ ਜਾਂ ਸਾਜ਼ਿਸ਼? ਪੁਲਿਸ ਜਾਂਚ ‘ਚ ਜੁਟੀ

Sujanpur Road Accident: ਪਠਾਨਕੋਟ-ਸੁਜਾਨਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਛੋਟੇਪੁਰ ਨੇੜੇ ਸੋਮਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਸੜਕ ਕਿਨਾਰੇ ਝਾੜੀਆਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 52 ਸਾਲਾ ਇੰਦਰ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਸੇਵਾ ਨਿਭਾ ਰਿਹਾ ਸੀ।

ਕੀ ਇਹ ਸੜਕ ਹਾਦਸਾ ਹੈ?

ਘਟਨਾ ਵਾਲੀ ਥਾਂ ‘ਤੇ ਮੌਜੂਦ ਸਥਾਨਕ ਨਿਵਾਸੀ ਰੋਹਨ ਨੇ ਦੱਸਿਆ ਕਿ ਲਾਸ਼ ਦੇ ਕੋਲ ਸੜਕ ‘ਤੇ ਸ਼ੀਸ਼ੇ ਦੇ ਟੁਕੜੇ ਖਿੰਡੇ ਹੋਏ ਸਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਨੇ ਇੰਦਰ ਨੂੰ ਜ਼ੋਰਦਾਰ ਟੱਕਰ ਮਾਰੀ ਹੋਵੇਗੀ ਅਤੇ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੰਦਰ ਸੜਕ ਤੋਂ ਉਛਲ ਕੇ ਦੂਰ ਝਾੜੀਆਂ ਵਿੱਚ ਜਾ ਡਿੱਗਿਆ।

ਪੁਲਿਸ ਦੀ ਕਾਰਵਾਈ ਜਾਰੀ

ਮ੍ਰਿਤਕ ਦੇ ਚਚੇਰੇ ਭਰਾ ਬੰਟੀ ਨੇ ਦੱਸਿਆ ਕਿ ਇੰਦਰ ਬੀਤੀ ਰਾਤ ਅੰਮ੍ਰਿਤਸਰ ਤੋਂ ਪਠਾਨਕੋਟ ਆਇਆ ਸੀ ਅਤੇ ਵਾਪਸੀ ਦੌਰਾਨ ਇਹ ਦੁਖਦਾਈ ਘਟਨਾ ਵਾਪਰੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਇਹ ਸਾਫ਼ ਹੋ ਸਕੇ ਕਿ ਇਹ ਸਿਰਫ਼ ਇੱਕ ਹਾਦਸਾ ਸੀ ਜਾਂ ਕੋਈ ਡੂੰਘੀ ਸਾਜ਼ਿਸ਼।

ਸੁਜਾਨਪੁਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਮੋਬਾਈਲ ਫ਼ੋਨ ਦੀ ਕਾਲ ਡਿਟੇਲ (CDR) ਦਾ ਵੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਦੇ ਸਮੇਂ ਦਾ ਪਤਾ ਲਗਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News