Jalandhar Crime News: ਸਾਜਨ ਨਈਅਰ ਵਿਰੁੱਧ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਹਥਿਆਰਾਂ ਦੀ ਤਸਕਰੀ ਅਤੇ ਗੰਭੀਰ ਅਪਰਾਧ ਸ਼ਾਮਲ ਹਨ।
Encounter in Jalandhar: ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਹਥਿਆਰ ਸਪਲਾਈ ਕਰਨ ਬਾਈਕ ‘ਤੇ ਜਾ ਰਹੇ ਇੱਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਆਪਣੇ ਆਪ ਨੂੰ ਫਸਿਆ ਦੇਖ ਕੇ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ, ਜਿਸ ਕਾਰਨ ਦੋਸ਼ੀ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਜਦੋਂ ਪੁਲਿਸ ਨੇ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਨੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਵੈ-ਰੱਖਿਆ ਵਿੱਚ ਗੋਲੀ ਚਲਾਈ, ਜੋ ਦੋਸ਼ੀ ਦੀ ਲੱਤ ‘ਤੇ ਲੱਗੀ। ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਹਥਿਆਰ ਸਪਲਾਈ ਕਰਨ ਦੀ ਵੱਡੀ ਸਾਜ਼ਿਸ਼ ਨਾਕਾਮ
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਸਾਜਨ ਨਈਅਰ ਵਜੋਂ ਹੋਈ ਹੈ। ਸਾਜਨ ਨਈਅਰ ਵਿਰੁੱਧ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਹਥਿਆਰਾਂ ਦੀ ਤਸਕਰੀ ਅਤੇ ਗੰਭੀਰ ਅਪਰਾਧ ਸ਼ਾਮਲ ਹਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਜਨ ਨਈਅਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਿਹਾ ਸੀ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਇਹ ਹਥਿਆਰ ਕਿਸਨੂੰ ਅਤੇ ਕਿਉਂ ਸਪਲਾਈ ਕਰ ਰਿਹਾ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੇ ਨੈੱਟਵਰਕ ਦੀ ਜਾਂਚ ਜਾਰੀ ਹੈ।