Punjab Police: ਟੱਲੇਵਾਲ ਥਾਣੇ ਦੇ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਸੋਮਵਾਰ ਨੂੰ ਪਿੰਡ ਵਿਧਾਤਾ ਲਿੰਕ ਰੋਡ ‘ਤੇ ਨਾਕਾਬੰਦੀ ਕੀਤੀ ਸੀ।
Encounter in Barnala: ਬਰਨਾਲਾ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ-ਮੋਗਾ ਹਾਈਵੇਅ ‘ਤੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਸੁੱਖਾ ਦੁੱਨੇਕੇ ਗੈਂਗ ਦੇ ਮੈਂਬਰ ਲਵਪ੍ਰੀਤ ਸਿੰਘ ਉਰਫ਼ ਜਾਦੋ ਨੂੰ ਮੁਕਾਬਲੇ ਵਿੱਚ ਗ੍ਰਿਫ਼ਤਾਰ ਕਰ ਲਿਆ।
ਟੱਲੇਵਾਲ ਥਾਣੇ ਦੇ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਸੋਮਵਾਰ ਨੂੰ ਪਿੰਡ ਵਿਧਾਤਾ ਲਿੰਕ ਰੋਡ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਬਿਨਾਂ ਰਜਿਸਟਰਡ ਪਲਟੀਨਾ ਬਾਈਕ ‘ਤੇ ਆ ਰਹੇ ਇੱਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਮੁਲਜ਼ਮ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਮੁਲਜ਼ਮ ਖਿਲਾਫ਼ ਕਤਲ ਤੇ ਡਕੈਤੀ ਦੇ ਮਾਮਲੇ ਦਰਜ
ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਮੁਲਜ਼ਮ ਨੇ ਪੁਲਿਸ ‘ਤੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਸਰਕਾਰੀ ਗੱਡੀ ਵਿੱਚ ਲੱਗੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੇ ਪੈਰ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਸਐਸਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਮਹਿਲ ਖੁਰਦ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਕਤਲ ਅਤੇ ਡਕੈਤੀ ਦੇ ਮਾਮਲੇ ਦਰਜ ਹਨ। ਉਹ ਮੋਗਾ ਵਿੱਚ ਇੱਕ ਮਾਮਲੇ ਵਿੱਚ ਫਰਾਰ ਸੀ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਗਈ ਅਤੇ ਉਸਨੂੰ ਫੜ ਲਿਆ ਗਿਆ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।