Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਉਂਟਰ, ਮੁਲਜ਼ਮ ਦੇ ਲੱਤ ‘ਚ ਲੱਗੀ ਗੋਲੀ, ਇਕ ਫ਼ਰਾਰ

Tarn Taran Encounter; ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਤਿਹਾਬਾਦ ਦੇ ਨੇੜੇ ਗੱਡੀ ਸਵਾਰ ਸੱਤਾ ਨੌਸ਼ਹਿਰਾ ਗੈਂਗ ਨਾਲ ਸਬੰਧਤ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ ਹੈ। ਐਨਕਾਉਂਟਰ ‘ਚ ਲੱਤ ਵਿੱਚ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ,ਜਦਕਿ ਗੱਡੀ ਚਲਾ ਲਿਆ ਉਸ ਦਾ ਸਾਥੀ ਮੌਕੇ ‘ਤੇ ਫਰਾਰ ਹੋ ਗਿਆ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਉਂਟਰ, ਮੁਲਜ਼ਮ ਦੇ ਲੱਤ ‘ਚ ਲੱਗੀ ਗੋਲੀ, ਇਕ ਫ਼ਰਾਰ

Tarn Taran Encounter; ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਫ਼ਤਿਹਾਬਾਦ ਦੇ ਨੇੜੇ ਗੱਡੀ ਸਵਾਰ ਸੱਤਾ ਨੌਸ਼ਹਿਰਾ ਗੈਂਗ ਨਾਲ ਸਬੰਧਤ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ ਹੈ। ਐਨਕਾਉਂਟਰ ‘ਚ ਲੱਤ ਵਿੱਚ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ,ਜਦਕਿ ਗੱਡੀ ਚਲਾ ਲਿਆ ਉਸ ਦਾ ਸਾਥੀ ਮੌਕੇ ‘ਤੇ ਫਰਾਰ ਹੋ ਗਿਆ ਹੈ। ਫੜੇ ਗਏ ਗਏ ਬਦਮਾਸ਼ ਦੀ ਪਹਿਚਾਣ ਗੁਰਸੇਵਕ ਸਿੰਘ ਬੰਬ ਵੱਜੋਂ ਹੋਈ ਹੈ।

ਪੁਲਿਸ ਨੇ ਮੌਕੇ ‘ਤੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਹੈ। ਮੌਕੇ ਦੀਆਂ ਤਸਵੀਰਾਂ ਵਿੱਚ ਜਗਾਂ -ਜਗਾਂ ‘ਤੇ ਖਿਲਰੇ ਖਾਲੀ ਕਾਰਤੂਸਾਂ ਤੋਂ ਪਤਾ ਚੱਲਦਾ ਹੈ ਕਿ ਕਈ ਰੋਂਦ ਗੋਲੀ ਚੱਲੀ ਹੈ। ਮੌਕੇ ‘ਤੇ ਪਹੁੰਚੇ ਐਸਐਸਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਫ਼ਤਿਹਾਬਾਦ ਕਸਬੇ ਦੇ ਨੇੜੇ ਬਾਬਾ ਡੰਡਿਆਂ ਵਾਲੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ।

ਜਦੋਂ ਕਾਰ ਸਵਾਰ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਕਾਰ ਝਾੜੀਆਂ ਵਿੱਚ ਵਾੜ ਦਿੱਤੀ ਅਤੇ ਕਾਰ ਤੋਂ ਬਾਹਰ ਆ ਕੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਦੌਰਾਨ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ, ਜਿਸ ਦੀ ਪਹਿਚਾਣ ਗੁਰਸੇਵਕ ਸਿੰਘ ਬੰਬ ਵੱਜੋਂ ਹੋਈ ਹੈ ,ਜਦਕਿ ਉਸਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।

ਏਐਸਐਸਪੀ ਨੇ ਦੱਸਿਆ ਕਿ ਫੜਿਆ ਗਿਆ ਬਦਮਾਸ਼ ਜੇਲ੍ਹ ਤੋਂ ਬਾਹਰ ਆਇਆ ਹੈ ਅਤੇ ਅੱਧਾ ਦਰਜਨ ਤੋਂ ਵੱਧ ਕਤਲ ਅਤੇ ਕਤਲ ਦੀ ਕੋਸ਼ਿਸ਼ ਕਰਨ ਵਰਗੇ ਪਰਚੇ ਦਰਜ ਹਨ। ਐਸਐਸਪੀ ਗਰੇਵਾਲ ਨੇ ਦੱਸਿਆ ਕਿ ਗੁਰਸੇਵਕ ਸਿੰਘ ਫਿਰੌਤੀ ਦੇ ਕੇਸਾਂ ਵਿੱਚ ਵੀ ਸ਼ਾਮਲ ਹੈ। ਬਾਕੀ ਪੁਲਿਸ ਵੱਲੋਂ ਉਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਰਿਮਾਂਡ ਲੈ ਕੇ ਉਸ ਤੋਂ ਅੱਗੇ ਪੁੱਛਗਿੱਛ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News