Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਕੁਲਗਾਮ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਲਸ਼ਕਰ ਦਾ ਅੱਤਵਾਦੀ ਘੇਰਿਆ

ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਪੁਲਿਸ ਮੁਤਾਬਕ ਕੁਲਗਾਮ ਦੇ ਜੰਗਲਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ ਭੱਟ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਲਤੀਫ ਭੱਟ ਦੋ ਦਿਨ ਪਹਿਲਾਂ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੁਲਗਾਮ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਲਸ਼ਕਰ ਦਾ ਅੱਤਵਾਦੀ ਘੇਰਿਆ
  • ਦੋ ਦਿਨ ਪਹਿਲਾਂ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਕੇ ਫਰਾਰ ਹੋ ਗਿਆ ਸੀ ਲਸ਼ਕਰ ਦਾ ਅੱਤਵਾਦੀ ਲਤੀਫ
  • 16 ਨਵੰਬਰ ਨੂੰ ਇੱਕ ਹੋਰ ਅੱਤਵਾਦੀ ਉਮਰ ਕੀਤਾ ਗਿਆ ਸੀ ਢੇਰ

ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਪੁਲਿਸ ਮੁਤਾਬਕ ਕੁਲਗਾਮ ਦੇ ਜੰਗਲਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ ਭੱਟ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਲਤੀਫ ਭੱਟ ਦੋ ਦਿਨ ਪਹਿਲਾਂ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ, ਪਰ ਸੁਰੱਖਿਆ ਬਲਾਂ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸ ਦੀ ਭਾਲ ਤੇਜ਼ ਕਰ ਦਿੱਤੀ।

CRPF ਪੋਸਟ ’ਤੇ ਕੀਤੀ ਸੀ ਗੋਲੀਬਾਰੀ
ਜਾਂਚ ਮੁਤਾਬਕ ਲਤੀਫ ਨੇ ਨਿਸਾਰ ਨਾਲ ਮਿਲ ਕੇ 11 ਨਵੰਬਰ ਨੂੰ ਨੌਪੋਰਾ ਅਖਰਾਨ ਵਿਖੇ CRPF ਦੀ ਪੋਸਟ ’ਤੇ ਗੋਲੀਬਾਰੀ ਕੀਤੀ ਸੀ। ਇਸ ਹਮਲੇ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ। 16 ਨਵੰਬਰ ਨੂੰ ਸੁਰੱਖਿਆ ਬਲਾਂ ਨੇ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਅੱਤਵਾਦੀ ਉਮਰ ਨੂੰ ਮੁਕਾਬਲੇ ਦੌਰਾਨ ਮਾਰ ਦਿੱਤਾ ਸੀ। ਪਹਿਲਾਂ ਫੌਜ ਵੱਲੋਂ ਲਤੀਫ ਦੇ ਵੀ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਗਈ ਸੀ, ਪਰ ਬਾਅਦ ਵਿੱਚ ਸਪੱਸ਼ਟ ਕੀਤਾ ਗਿਆ ਕਿ ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ ਅਤੇ ਉਹ ਜ਼ਿੰਦਾ ਫਰਾਰ ਹੋ ਗਿਆ ਸੀ। ਫਿਲਹਾਲ ਜੰਗਲਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News