Jammu and Kashmir News: ਜੰਮੂ-ਕਸ਼ਮੀਰ ਦੇ ਤ੍ਰਾਲ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਤੇ ਐਨਕਾਉਂਟਰ ਸ਼ੁਰੂ ਹੋ ਗਿਆ ਹੈ।
Encounter in Awantipora’s Tral: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਤ੍ਰਾਲ ਵਿੱਚ ਮੁਕਾਬਲਾ ਸ਼ੁਰੂ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅਵੰਤੀਪੋਰਾ ਦੇ ਤ੍ਰਾਲ ਖੇਤਰ ਵਿੱਚ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ। ਇਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਦੋ ਅੱਤਵਾਦੀਆਂ ਦੇ ਅਜੇ ਵੀ ਮੌਜੂਦ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਹੁਣ ਤੱਕ ਕਈ ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਸਰਚ ਆਪ੍ਰੇਸ਼ਨ ਵੀ ਜਾਰੀ ਹੈ।
ਜੰਮੂ-ਕਸ਼ਮੀਰ ਪੁਲਿਸ ਨੇ ਵੀਰਵਾਰ ਸਵੇਰੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਮੁਕਾਬਲੇ ਬਾਰੇ ਜਾਣਕਾਰੀ ਦਿੱਤੀ। ਕਸ਼ਮੀਰ ਜ਼ੋਨ ਪੁਲਿਸ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ, “ਅਵੰਤੀਪੋਰਾ ਦੇ ਤ੍ਰਾਲ ਖੇਤਰ ਦੇ ਨਾਡੇਰ ਵਿੱਚ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਵਿਰੁੱਧ ਮੁਕਾਬਲਾ ਸ਼ੁਰੂ ਕਰ ਦਿੱਤਾ ਹੈ।” ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਉਹ ਹੋਰ ਥਾਵਾਂ ‘ਤੇ ਸਰਚ ਆਪ੍ਰੇਸ਼ਨ ਚਲਾ ਰਹੇ ਹਨ ਅਤੇ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਦੋ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਖ਼ਬਰ ਹੈ।
ਸ਼ੋਪੀਆਂ ‘ਚ ਤਿੰਨ ਅੱਤਵਾਦੀ ਕੀਤੇ ਢੇਰ
ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਵੀ ਇੱਕ ਮੁਕਾਬਲਾ ਕੀਤਾ ਸੀ। ਉਨ੍ਹਾਂ ਨੇ ਸਵੇਰੇ ਸ਼ੋਪੀਆਂ ਵਿੱਚ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਇਸ ਤੋਂ ਬਾਅਦ ਤਿੰਨਾਂ ਨੂੰ ਮਾਰ ਦਿੱਤਾ। ਇਹ ਕਾਰਵਾਈ ਰਾਸ਼ਟਰੀ ਰਾਈਫਲਜ਼ ਯੂਨਿਟ ਦੁਆਰਾ ਕੀਤੀ ਗਈ ਸੀ। ਮਾਰੇ ਗਏ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਕੀਤੇ। ਉਨ੍ਹਾਂ ਕੋਲੋਂ ਬਹੁਤ ਹੀ ਆਧੁਨਿਕ ਹਥਿਆਰ ਮਿਲੇ।
ਦੱਸ ਦਈਏ ਕਿ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਰਾਹੀਂ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲਿਆ। ਇਸ ਤੋਂ ਬਾਅਦ, ਪਾਕਿਸਤਾਨ ਵਿੱਚ ਖਲਬਲੀ ਮਚੀ ਹੋਈ ਹੈ। ਉਸਨੇ ਹੁਣ ਤੱਕ ਕਈ ਵਾਰ ਅੱਤਵਾਦੀਆਂ ਨੂੰ ਭਾਰਤ ਭੇਜਿਆ, ਪਰ ਫੌਜ ਦੇ ਜਵਾਨ ਉਨ੍ਹਾਂ ਨੂੰ ਮਾਰ ਰਹੇ ਹਨ। ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ।