Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਦਿੱਲੀ ਵਿਖੇ ਐਨਕਾਊਂਟਰ

Punjab News: ਮੁਹਾਲੀ ਦੇ ਸੈਕਟਰ-71 ਸਥਿਤ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਬੀਤੀ 15 ਮਈ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਕਾਲਾ ਰਾਣਾ ਗੈਂਗ ਦੇ ਮੈਂਬਰ ਰੋਮਿਲ ਵੋਹਰਾ ਦਾ ਦਿੱਲੀ ਐਸ.ਟੀ.ਐਫ. ਵਲੋਂ ਦਿੱਲੀ-ਹਰਿਆਣਾ ਬਾਰਡਰ ’ਤੇ ਐਨਕਾਊਂਟਰ ਕੀਤਾ ਗਿਆ ਹੈ। ਇਸ ਐਨਕਾਊਂਟਰ ਵਿਚ ਗੋਲੀਆਂ ਲੱਗਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਪੁਸ਼ਟੀ ਦਿੱਲੀ ਪੁਲਿਸ […]
Nishant Malyan
By : Updated On: 24 Jun 2025 15:12:PM
ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਦਿੱਲੀ ਵਿਖੇ ਐਨਕਾਊਂਟਰ
ਸੰਕੇਤਕ ਤਸਵੀਰ

Punjab News: ਮੁਹਾਲੀ ਦੇ ਸੈਕਟਰ-71 ਸਥਿਤ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਬੀਤੀ 15 ਮਈ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਕਾਲਾ ਰਾਣਾ ਗੈਂਗ ਦੇ ਮੈਂਬਰ ਰੋਮਿਲ ਵੋਹਰਾ ਦਾ ਦਿੱਲੀ ਐਸ.ਟੀ.ਐਫ. ਵਲੋਂ ਦਿੱਲੀ-ਹਰਿਆਣਾ ਬਾਰਡਰ ’ਤੇ ਐਨਕਾਊਂਟਰ ਕੀਤਾ ਗਿਆ ਹੈ।

ਇਸ ਐਨਕਾਊਂਟਰ ਵਿਚ ਗੋਲੀਆਂ ਲੱਗਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਪੁਸ਼ਟੀ ਦਿੱਲੀ ਪੁਲਿਸ ਵਲੋਂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਮਹਾਲੀ ਪੁਲਿਸ ਨੂੰ ਵੀ ਮਿਲ ਚੁੱਕੀ ਹੈ। ਸੂਤਰਾਂ ਅਨੁਸਾਰ ਮੁਹਾਲੀ ਪੁਲਿਸ ਨੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਦੂਸਰੇ ਮੁਲਜ਼ਮ ਰੋਮਿਲ ਵੋਹਰਾ ਨੂੰ ਨਾਮਜ਼ਦ ਜ਼ਰੂਰ ਕੀਤਾ ਸੀ ਪਰ ਉਸ ਦੀ ਗ੍ਰਿਫ਼ਤਾਰੀ ਲੰਬਿਤ ਚੱਲ ਰਹੀ ਸੀ।

ਪੁਲਿਸ ਮੁਕਾਬਲੇ ਵਿਚ ਉਸ ਦੀ ਮੌਤ ਹੋ ਜਾਣ ਕਾਰਨ ਪਿੰਕੀ ਧਾਲੀਵਾਲ ਮਾਮਲੇ ਦੀ ਬੁਨਿਆਦ ਹੁਣ ਅੰਕਿਤ ਰਾਣਾ ਉੱਤੇ ਖੜੀ ਹੈ। ਹੁਣ ਵੇਖਣ ਯੋਗ ਹੋਵੇਗਾ ਕਿ ਮੁਹਾਲੀ ਪੁਲਿਸ ਵਲੋਂ ਇਸ ਕੇਸ ਵਿਚ ਅਗਲੀ ਕਾਰਵਾਈ ਕੀ ਕੀਤੀ ਜਾਂਦੀ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News