Amritsar News: ਇਸ ਕਾਰਵਾਈ ਦੌਰਾਨ ਪੁਲਿਸ ਮੁਲਜ਼ਮ ਨੂੰ ਇੱਕ 9 ਐੱਮਐੱਮ ਪਿਸਟਲ, 03 ਜਿੰਦਾ ਰੌਦ ਅਤੇ ਇੱਕ ਸਪਲੈਂਡਰ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ।
Encounter in Mehta: ਬੀਤੀ 8 ਮਾਰਚ ਨੂੰ ਪਿੰਡ ਖੱਬੇ ਰਾਜਪੂਤਾਂ ਵਿੱਚ ਚੱਲ ਰਹੇ ਇੱਕ ਫੁਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਗੁਰਸੇਵਕ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ। ਇਸ ਮਾਮਲੇ ਦੇ ਕਥਿਤ ਮੁਲਜ਼ਮ ਕਰਨ ਸਿੰਘ ਦਾ ਪੁਲਿਸ ਨੇ ਦੇਰ ਰਾਤ ਐਨਕਾਊਂਟਰ ਕੀਤਾ ਹੈ।
ਇਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦੱਸਿਆ ਕਿ ਐਸਐਚਓ ਇੰਸਪੈਕਟਰ ਹਰਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਵਿੱਚ ਲੋੜੀਂਦੇ ਖ਼ਤਰਨਾਕ ਅਪਰਾਧੀ ਕਰਨ ਸਿੰਘ ਉਰਫ ਲੂਬੜ ਪੁੱਤਰ ਅੰਗਰੇਜ ਸਿੰਘ ਵਾਸੀ ਬਾਬਾ ਜੀਵਨ ਸਿੰਘ, ਚਵਿੰਡਾ ਦੇਵੀ, ਥਾਣਾ ਕੱਥਨੰਗਲ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਇਸ ਕਾਰਵਾਈ ਦੌਰਾਨ ਪੁਲਿਸ ਮੁਲਜ਼ਮ ਨੂੰ ਇੱਕ 9 ਐੱਮਐੱਮ ਪਿਸਟਲ, 03 ਜਿੰਦਾ ਰੌਦ ਅਤੇ ਇੱਕ ਸਪਲੈਂਡਰ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ।
ਇਲਾਜ ਲਈ ਅੰਮ੍ਰਿਤਸਰ ਹਸਪਤਾਲ ‘ਚ ਕਰਵਾਇਆ ਗਿਆ ਦਾਖਲ
ਡੀ.ਐਸ.ਪੀ ਜੰਡਿਆਲਾ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਥਾਣਾ ਮਹਿਤਾ ਪੁਲਿਸ ਵੱਲੋਂ ਪਿੰਡ ਖੱਬੇ ਰਾਜਪੂਤਾ ਤੋਂ ਬੋਜਾ ਰੋਡ ‘ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ।ਇੱਥੇ ਚੈਕਿੰਗ ਦੌਰਾਨ ਮੋਟਰ ਸਾਈਕਲ ਸਵਾਰ ਉਕਤ ਨੌਜਵਾਨ ਵੱਲੋਂ ਨਾਕਾਬੰਦੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਨਾਕਾ ‘ਤੇ ਤਾਇਨਾਤ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ। ਪੁਲਿਸ ਪਾਰਟੀ ਵੱਲੋਂ ਜਵਾਬੀ ਕਾਰਵਾਈ ਦੌਰਾਨ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਦੋਸ਼ੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਸੱਜੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕੀ ਉਕਤ ਦੋਸ਼ੀ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਨੰ. 17 ਜੁਰਮ 103(1),3(5) BNS, 25 ਆਰਮਜ ਐਕਟ ਵਿੱਚ ਲੋੜੀਂਦਾ ਸੀ। ਜਿਸ ਨੇ 08 ਮਾਰਚ ਨੂੰ ਪਿੰਡ ਖੱਬੇ ਰਾਜਪੂਤਾ ਗਰਾਂਊਡ ਵਿੱਚ ਫੁੱਟਬਾਲ ਮੈਚ ਤੋਂ ਬਾਅਦ ਇਨਾਮ ਵੰਡ ਸਮਾਰੋਹ ਦੋਰਾਨ 02 ਅਣਪਛਾਤੇ ਵਿਅਕਤੀਆਂ ਵੱਲੋਂ ਉਥੇ ਮੌਜੂਦ ਗੁਰਪ੍ਰੀਤ ਸਿੰਘ ਉਰਫ ਫੌਜੀ ‘ਤੇ ਮਾਰ ਦੇਣ ਦੀ ਨਿਯਤ ਨਾਲ ਫਾਇਰ ਕੀਤਾ। ਫਾਇਰਿੰਗ ਦੌਰਾਨ ਇੱਕ ਗੋਲੀ ਉਥੇ ਮੌਜੂਦ 14 ਸਾਲਾ ਫੁਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਲੱਕ ਵਿੱਚ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ ਸੀ।
ਇਸੇ ਮਾਮਲੇ ਤੋਂ ਬਾਅਦ ਲਗਾਤਾਰ ਪੁਲਿਸ ਵੱਲੋਂ ਕਥਿਤ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।