Amritsar Police: ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਲੁੱਟ ਖੋਹ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।
Encounter in Amritsar: ਅੱਜ ਸਵੇਰੇ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਮੁਲਜ਼ਮ ਦੇ ਗੋਲੀਬਾਰੀ ਦੌਰਾਨ ਗੋਲੀ ਲੱਗੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਅਧਿਕਾਰੀਆਂ ਅਨੁਸਾਰ, ਪੁਲਿਸ ਕਮਿਸ਼ਨਰ ਖੁਦ ਮੌਕੇ ‘ਤੇ ਪਹੁੰਚਣਗੇ ਅਤੇ ਮਾਮਲੇ ਦੀ ਵਿਸਥਾਰਤ ਜਾਣਕਾਰੀ ਸਾਂਝੀ ਕਰਨਗੇ। ਹਾਸਲ ਜਾਣਕਾਰੀ ਮੁਤਾਬਕ, ਇਹ ਮੁਕਾਬਲਾ ਸਵੇਰੇ 4.30 ਵਜੇ ਕੰਪਨੀ ਗਾਰਡਨ ਨੇੜੇ ਪੁਰਾਣੇ ਬੱਚਾ ਵਾਰਡ ਦੇ ਸਾਹਮਣੇ ਹੋਇਆ। ਜਾਂਚ ਲਈ, ਪੁਲਿਸ ਨੇ ਹੁਣ ਕ੍ਰਿਸਟਲ ਚੌਕ ਤੋਂ ਬੱਚਾ ਵਾਰਡ ਵੱਲ ਆਉਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਹੈ।
ਇਸ ਦੇ ਨਾਲ ਹੀ, ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਲੁੱਟ ਖੋਹ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।