Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਬੇਦੀ ਮੈਡੀਕਲ ਸਟੋਰ ਮਾਲਕ ਦੇ ਕਾਤਲ ਦਾ ਐਨਕਾਊਂਟਰ, ਲੱਤ ‘ਚ ਲੱਗੀ ਗੋਲੀ, ਹਸਪਤਾਲ ‘ਚ ਦਾਖਲ

ਬੀਤੇ ਮਹੀਨੇ, ਜਨਵਰੀ ‘ਚ ਡੇਰਾ ਬਾਬਾ ਨਾਨਕ ਵਿਖੇ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮਾਮਲੇ ‘ਚ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਕਤਲ ਲਈ ਇਸਤੇਮਾਲ ਹਥਿਆਰ ਦੀ ਰਿਕਵਰੀ ਦੌਰਾਨ ਪੁਲਿਸ ਐਨਕਾਊਂਟਰ ‘ਚ ਇੱਕ ਗੈਂਗਸਟਰ […]
Nishant Malyan
By : Updated On: 10 Feb 2026 09:07:AM
ਬੇਦੀ ਮੈਡੀਕਲ ਸਟੋਰ ਮਾਲਕ ਦੇ ਕਾਤਲ ਦਾ ਐਨਕਾਊਂਟਰ, ਲੱਤ ‘ਚ ਲੱਗੀ ਗੋਲੀ, ਹਸਪਤਾਲ ‘ਚ ਦਾਖਲ

ਬੀਤੇ ਮਹੀਨੇ, ਜਨਵਰੀ ‘ਚ ਡੇਰਾ ਬਾਬਾ ਨਾਨਕ ਵਿਖੇ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮਾਮਲੇ ‘ਚ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਕਤਲ ਲਈ ਇਸਤੇਮਾਲ ਹਥਿਆਰ ਦੀ ਰਿਕਵਰੀ ਦੌਰਾਨ ਪੁਲਿਸ ਐਨਕਾਊਂਟਰ ‘ਚ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ। ਦਰਅਸਲ, ਉਸ ਨੇ ਹਥਿਆਰ ਰਿਕਵਰੀ ਦੀ ਪ੍ਰਕਿਰਿਆ ਦੌਰਾਨ ਪੁਲਿਸ ‘ਤੇ ਗੋਲੀਬਾਰੀ ਕਰਨ ਦੀ ਕੋਸ਼ਿਸ਼ ਕੀਤੀ।

ਇਸ਼ਤਿਹਾਰ

ਗੈਂਗਸਟਰ ਨਿਸ਼ਾਨ ਸਿੰਘ ਨੇ ਪੁਲਿਸ ‘ਤੇ ਗੋਲੀਬਾਰੀ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਨਿਸ਼ਾਨ ਸਿੰਘ ਦੀ ਲੱਤ ‘ਚ ਗੋਲੀ ਲੱਗੀ। ਡੀਆਈਜੀ ਬਾਰਡਰ ਰੇਂਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡ ਖੰਨਾ ਚਮਾਰਾਂ ‘ਚ ਗੈਂਗਸਟਰ ਨਿਸ਼ਾਨ ਸਿੰਘ ਨੂੰ ਗੋਲੀ ਲੱਗੀ ਹੈ, ਇਸ ਗੈਂਗਸਟਰ ਨੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ।

ਪੁਲਿਸ ਨੇ ਇਸ ਕੇਸ ‘ਚ ਚਾਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਸਨ। ਇਨ੍ਹਾਂ ਮੁਲਜ਼ਮਾਂ ‘ਚੋਂ ਦੋ ਸਕੇ ਭਰਾ ਸਨ, ਇਨ੍ਹਾਂ ‘ਚੋਂ ਨਿਸ਼ਾਨ ਸਿੰਘ ਮੁੱਖ ਸ਼ੂਟਰ ਸੀ। ਉਸ ਨੂੰ ਅੰਮ੍ਰਿਤਸਰ ਦੇ ਇਲਾਕੇ ‘ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਦੀ ਨਿਸ਼ਾਨਦੇਹੀ ਤੇ ਪਿੰਡ ਖੰਨਾ ਚਮਾਰਾ ਵਿਖੇ ਰਿਕਵਰੀ ਲਈ ਪੁਲਿਸ ਨਿਸ਼ਾਨ ਸਿੰਘ ਨੂੰ ਨਾਲ ਲੈ ਕੇ ਆਈ ਸੀ।

ਪਰ, ਇਸ ਦੌਰਾਨ ਨਿਸ਼ਾਨ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਜਵਾਨਾਂ ਵੱਲੋਂ ਜਵਾਬੀ ਕੀਤੀ ਗਿਈ ਤੇ ਨਿਸ਼ਾਨ ਸਿੰਘ ਇਸ ਦੌਰਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ਼ ਲਈ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News