Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਕੈਨੇਡਾ ‘ਚ ਕੈਲਗਰੀ ਦੇ ਗੁਰਦੁਆਰਾ ਸਾਹਿਬ ‘ਚ ਰਾਤ 9 ਵਜੇ ਤੋਂ ਬਾਅਦ ਦਾਖਲਾ ਬੰਦ

Entry to Calgary’s Gurdwara Sahib in Canada closed: ਕੈਲਗਰੀ: ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸਿੱਖ ਧਾਰਮਿਕ ਅਸਥਾਨਾਂ ਨੂੰ ਮਿਲੀਆਂ ਕਥਿਤ ਧਮਕੀਆਂ ਅਤੇ ਐਡਮਿੰਟਨ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਚਿੰਤਾਜਨਕ ਘਟਨਾ ਤੋਂ ਬਾਅਦ ਕੈਲਗਰੀ ਦਾ ਸਿੱਖ ਭਾਈਚਾਰਾ ਸੁਚੇਤ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ, ਕੈਲਗਰੀ ਵੱਲੋਂ ਰਾਤ 9 ਵਜੇ ਤੋਂ ਬਾਅਦ […]
Ranjit Singh
By : Updated On: 25 Aug 2026 14:28:PM
ਕੈਨੇਡਾ ‘ਚ ਕੈਲਗਰੀ ਦੇ ਗੁਰਦੁਆਰਾ ਸਾਹਿਬ ‘ਚ ਰਾਤ 9 ਵਜੇ ਤੋਂ ਬਾਅਦ ਦਾਖਲਾ ਬੰਦ

Entry to Calgary’s Gurdwara Sahib in Canada closed: ਕੈਲਗਰੀ: ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸਿੱਖ ਧਾਰਮਿਕ ਅਸਥਾਨਾਂ ਨੂੰ ਮਿਲੀਆਂ ਕਥਿਤ ਧਮਕੀਆਂ ਅਤੇ ਐਡਮਿੰਟਨ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਚਿੰਤਾਜਨਕ ਘਟਨਾ ਤੋਂ ਬਾਅਦ ਕੈਲਗਰੀ ਦਾ ਸਿੱਖ ਭਾਈਚਾਰਾ ਸੁਚੇਤ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ, ਕੈਲਗਰੀ ਵੱਲੋਂ ਰਾਤ 9 ਵਜੇ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਦਾਖਲਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਚੇਅਰਮੈਨ ਭਾਈ ਰਣਬੀਰ ਸਿੰਘ ਪਰਮਾਰ ਅਤੇ ਪ੍ਰਧਾਨ ਭਾਈ ਹਰਪਾਲ ਸਿੰਘ ਗਰੇਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲੀਆ ਘਟਨਾਵਾਂ ਨੇ ਸਿੱਖ ਭਾਈਚਾਰੇ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਲਬਰਟਾ ਵਿੱਚ ਨਫ਼ਰਤ, ਅਸਹਿਣਸ਼ੀਲਤਾ ਅਤੇ ਧਾਰਮਿਕ ਡਰ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਇਸ਼ਤਿਹਾਰ

ਸ਼ਾਮ ਦੇ ਦੀਵਾਨ 9 ਵਜੇ ਤੱਕ ਮੁਕੰਮਲ ਕੀਤੇ ਜਾਣਗੇ
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਹੁਣ ਸ਼ਾਮ ਦੇ ਦੀਵਾਨਾਂ ਦੀ ਸਮਾਪਤੀ ਰਾਤ 9 ਵਜੇ ਤੱਕ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸਾਰੇ ਗੇਟ ਬੰਦ ਕਰ ਦਿੱਤੇ ਜਾਣਗੇ ਅਤੇ ਕਿਸੇ ਨੂੰ ਵੀ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਪ੍ਰਬੰਧਕਾਂ ਨੇ ਖਾਸ ਤੌਰ ‘ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਲੰਗਰ ਸਮੇਂ ਸਿਰ ਲੈ ਲਿਆ ਕਰਨ, ਕਿਉਂਕਿ ਰਾਤ 9 ਵਜੇ ਤੋਂ ਬਾਅਦ ਗੁਰੂ ਘਰ ਵਿੱਚ ਦਾਖਲਾ ਨਹੀਂ ਦਿੱਤਾ ਜਾਵੇਗਾ।

ਡਰ ਨਹੀਂ, ਇੱਕਜੁੱਟਤਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼
ਗੁਰਦੁਆਰਾ ਪ੍ਰਬੰਧਕਾਂ ਨੇ ਕਿਹਾ ਕਿ ਸਿੱਖ ਭਾਈਚਾਰਾ ਡਰ ਜਾਂ ਨਫ਼ਰਤ ਨੂੰ ਆਪਣੀ ਪਛਾਣ ਤੈਅ ਨਹੀਂ ਕਰਨ ਦੇਵੇਗਾ। ਸਿੱਖ ਧਰਮ ਚੜ੍ਹਦੀ ਕਲਾ, ਹਮਦਰਦੀ, ਹਿੰਮਤ, ਬਰਾਬਰੀ ਅਤੇ ਕਮਜ਼ੋਰ ਲੋਕਾਂ ਦੇ ਹੱਕ ਵਿੱਚ ਖੜ੍ਹੇ ਹੋਣ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਰਕਾਰ ਦੇ ਸਾਰੇ ਪੱਧਰਾਂ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾਵਾਂ ਵਿਰੁੱਧ ਮਿਲਣ ਵਾਲੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸੰਗਤ ਅਤੇ ਸਮੁੱਚੇ ਭਾਈਚਾਰੇ ਨੂੰ ਸ਼ਾਂਤ, ਸੁਚੇਤ ਅਤੇ ਇੱਕਜੁੱਟ ਰਹਿਣ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News