Banner
Banner

ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ, ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਸੱਦਾ

Punjab Cabinet Ministers: ਮੁੱਖ ਮੰਤਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 350th Martyrdom Day of Guru Tegh Bahadur Sahib: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ […]
Jaspreet Singh
By : Updated On: 24 Oct 2025 19:48:PM
ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ, ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਸੱਦਾ

Punjab Cabinet Ministers: ਮੁੱਖ ਮੰਤਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

350th Martyrdom Day of Guru Tegh Bahadur Sahib: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ

ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਹ ਮੁਲਾਕਾਤਾਂ ਪੰਜਾਬ ਸਰਕਾਰ ਦੀ ਉਸ ਪਹਿਲਕਦਮੀ ਦਾ ਹਿੱਸਾ ਹਨ, ਜਿਸਦਾ ਉਦੇਸ਼ ‘ਹਿੰਦ ਦੀ ਚਾਦਰ’ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

Read Latest News and Breaking News at Daily Post TV, Browse for more News

Ad
Ad