Journalism Of Hope
BREAKING NEWS
ਲੁਧਿਆਣਾ: ਔਰਤ ਨੇ ਡਾ. ਅੰਬੇਡਕਰ ਦੇ ਬੁੱਤ ‘ਤੇ ਲੱਗਿਆ ਸ਼ੀਸ਼ਾ ਪੱਥਰ ਮਾਰ ਕੇ ਤੋੜਿਆ: ਘਟਨਾ CCTV ’ਚ ਕੈਦ.....ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ...ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ.....ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ.....ਪੰਜਾਬ ਸਰਕਾਰ ਨੇ DA ਬਕਾਏ ਦੀ ਅਦਾਇਗੀ ਸਬੰਧੀ ਸ਼ੁਰੂ ਕੀਤੀ ਵਿੱਤੀ ਸਮੀਖਿਆ.....ਦਿਲਜੀਤ ਦੋਸਾਂਝ ਦਾ ਦਿੱਲੀ ’ਚ ਅੱਜ ਹੋਵੇਗਾ ਲਾਈਵ ਕੰਸਰਟ, JLN ਸਟੇਡੀਅਮ ’ਚ ਜੁਟਣਗੇ ਹਜ਼ਾਰਾਂ ਪ੍ਰਸ਼ੰਸਕ....

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦਾ ਐਲਾਨ, 18 ਫਰਵਰੀ ਨੂੰ ਅੰਮ੍ਰਿਤਸਰ ’ਚ ਹੋਵੇਗਾ ਸ਼ਤਾਬਦੀ ਸਮਾਗਮ

Bhagat Ravidas Ji 650th birth anniversary- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦਾ ਐਲਾਨ, 18 ਫਰਵਰੀ ਨੂੰ ਅੰਮ੍ਰਿਤਸਰ ’ਚ ਹੋਵੇਗਾ ਸ਼ਤਾਬਦੀ ਸਮਾਗਮ

Bhagat Ravidas Ji 650th birth anniversary- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 21 ਨਵੰਬਰ ਨੂੰ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ), 26 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, 5 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, 12 ਦਸੰਬਰ ਨੂੰ ਗੁਰੂ ਨਾਨਕ ਕਾਲਜ ਬੁਡਲਾਡਾ, 15 ਦਸੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਟਿਊਟ ਆਫ਼ ਐਡਵਾਂਸਟ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, 4 ਜਨਵਰੀ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਸੈਮੀਨਾਰ ਕਰਵਾਏ ਜਾਣਗੇ, ਇਸੇ ਤਰ੍ਹਾਂ ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 21 ਨਵੰਬਰ ਨੂੰ ਗੁਰਦੁਆਰ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ, 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 5 ਦਸੰਬਰ ਨੂੰ ਗੁਰਦੁਆਰਾ ਸੰਗ ਜੀ ਢੇਸੀਆ ਜਲੰਧਰ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆ ਬਟਾਲਾ, ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਅਤੇ ਸਕੇਤ ਮੰਡੀ ਹਿਮਾਚਲ ਪ੍ਰਦੇਸ਼ ਵਿਖੇ ਵੀ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਗੁਰਮਤਿ ਸਮਾਗਮ ਕਰਵਾ ਕੇ 20 ਜਨਵਰੀ 2027 ਨੂੰ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਸਬੰਧੀ ਇਕ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸਫ਼ਲਤਾ ਲਈ ਵੱਖ-ਵੱਖ ਕਮੇਟੀਆਂ ਦਾ ਜਲਦ ਗਠਨ ਕਰ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News