Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲਿ੍ਹਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲਿ੍ਹਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ।

ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ।

ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਬਾਗਬਾਨੀ ਮਿਸ਼ਨ ਤਹਿਤ ਸਰਕਾਰ ਵੱਲੋਂ ਨਵੇਂ ਬਾਗ ਲਗਾਉਣ, ਕੋਲਡ ਸਟੋਰੇਜ, ਪੈਕ ਹਾਊਸ, ਤਕਨੀਕੀ ਸਹਾਇਤਾ ਅਤੇ ਮਾਰਕੀਟਿੰਗ ਸੁਵਿਧਾਵਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਉਤਪਾਦਨਸ਼ੀਲਤਾ ਅਤੇ ਆਮਦਨ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਮੰਤਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗਬਾਨੀ ਖੇਤਰ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ, ਤਾਂ ਜੋ ਕਿਸਾਨਾਂ ਦੀ ਆਮਦਨ ਵਧੇ ਅਤੇ ਨਵੀਆਂ ਰੋਜ਼ਗਾਰ ਸੰਭਾਵਨਾਵਾਂ ਪੈਦਾ ਹੋਣ।

Read Latest News and Breaking News at Daily Post TV, Browse for more News

Ad
Ad

Punjab District News