Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਬੇਅਦਬੀ ਦੀਆਂ ਘਟਨਾਵਾਂ ਨਾਲ ਵਲੂੰਧਰੇ ਜਾਂਦੇ ਹਨ ਹਰੇਕ ਦੇ ਹਿਰਦੇ- ਮੁੱਖ ਮੰਤਰੀ

Punjab News: ਬੇਅਦਬੀ ਬਿੱਲ ’ਤੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ, ਜਿਸ ’ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕੱਲ ਵੀ ਮੈਂ ਕਿਹਾ ਸੀ ਕਿ ਮੈਨੂੰ ਨਹੀਂ ਲਗਦਾ ਕਿ ਕੋਈ ਇਸ ਬਿੱਲ ਦਾ ਵਿਰੋਧ ਕਰੇਗਾ। ਸਾਡੀ ਲਿੱਪੀ ਗੁਰਮੁਖੀ ਹੈ, ਗੁਰੂ ਦੇ ਮੁੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੇਅਦਬੀ ਦੀਆਂ ਘਟਨਾਵਾਂ ਨਾਲ ਵਲੂੰਧਰੇ ਜਾਂਦੇ ਹਨ ਹਰੇਕ ਦੇ ਹਿਰਦੇ- ਮੁੱਖ ਮੰਤਰੀ

Punjab News: ਬੇਅਦਬੀ ਬਿੱਲ ’ਤੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ, ਜਿਸ ’ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕੱਲ ਵੀ ਮੈਂ ਕਿਹਾ ਸੀ ਕਿ ਮੈਨੂੰ ਨਹੀਂ ਲਗਦਾ ਕਿ ਕੋਈ ਇਸ ਬਿੱਲ ਦਾ ਵਿਰੋਧ ਕਰੇਗਾ। ਸਾਡੀ ਲਿੱਪੀ ਗੁਰਮੁਖੀ ਹੈ, ਗੁਰੂ ਦੇ ਮੁੱਖ ਤੋਂ ਨਿਕਲੀ ਲਿੱਪੀ ਤੇ ਮੈਨੂੰ ਨਹੀਂ ਲੱਗਦਾ ਕਿ ਸ਼ਬਦ ਗੁਰੂ ਤੋਂ ਕੋਈ ਵੱਡਾ ਹੋਵੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜਿਉਂਦੇ ਸਰੂਪ ਹਨ । ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਸਮੇਂ ਦੌਰਾਨ ਹੋਇਆ ਹਰ ਇਕ ਦੇ ਹਿਰਦੇ ਵਲੂੰਧਰੇ ਗਏ। ਭਾਵੇਂ ਧਾਰਮਿਕ ਸਥਾਨ ’ਤੇ ਇਕੱਲੀ ਘਟਨਾ ਹੋਵੇ ਜਾਂ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਜਾਵੇ, ਸਾਡੇ ਹਿਰਦੇ ਵਲੂੰਧਰੇ ਜਾਂਦੇ ਹਨ। ਇਸ ਲਈ ਮਿਸਾਲੀ ਸਜ਼ਾ ਦੇਣ ਲਈ ਸਖ਼ਤ ਕਾਨੂੰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਨਹੀਂ ਮਿਲੇਗੀ ਤਾਂ ਕੋਈ ਡਰੇਗਾ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਮੈ ਸਾਰੇ ਮੈਂਬਰਾਂ ਦੀ ਭਾਵਨਾ ਨੂੰ ਦੇਖਦੇ ਹੋਏ ਪ੍ਰਸਤਾਵ ਕਰਦਾ ਹਾਂ ਕਿ ਇਸ ਬਿੱਲ ਨੂੰ ਸਟੈਂਡਿੰਗ ਕਮੇਟੀ ਕੋਲ ਭੇਜਿਆ ਜਾਵੇ ਅਤੇ ਸਾਰੀਆਂ ਧਾਰਮਿਕ ਜਥੇਬੰਦੀਆਂ, ਆਮ ਲੋਕਾਂ , ਮਾਹਿਰਾਂ ਦੀ ਰਾਏ ਲਈ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ 3 ਤੋਂ 4 ਮਹੀਨੇ ਦਾ ਸਮਾਂ ਮਿੱਥ ਲਿਆ ਜਾਵੇ , ਕਾਹਲੀ ਨਾ ਕੀਤੀ ਜਾਵੇ, ਕਿਉਂਕਿ ਇਹ ਕਾਨੂੰਨ ਸਦੀਆਂ ਤੱਕ ਚੱਲਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News