ਐਕਸਾਇਜ਼ ਵਿਭਾਗ ਦੇ ਹੱਥ ਲੱਗੀ ਵਡੀ ਸਫਲਤਾ, 47 ਪੇਟੀਆਂ ਨਜਾਇਜ਼ ਸ਼ਰਾਬ ਸਣੇ 2 ਕੀਤੇ ਕਾਬੂ, ਪੁਲਿਸ ਨੇ ਮਾਮਲਾ ਕੀਤਾ ਦਰਜ
Punjab Crime News; ਇੱਕ ਪਾਸੇ ਸੂਬਾ ਸਰਕਾਰ ਦੇ ਆਦੇਸ਼ਾਂ ਹੇਠ ਪੁਲਿਸ ਵੱਲੋਂ ਪੰਜਾਬ ਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਦੇ ਲਈ ਸਮੇਂ-ਸਮੇਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਦੇ ਪਿੱਛੇ ਧੱਕਿਆ ਜਾ ਰਿਹਾ ਹੈ। ਪਰ ਉਸਦੇ ਬਾਵਜੂਦ ਕੁਝ ਲੋਕਾਂ ਵੱਲੋਂ ਅੱਜ ਵੀ ਸ਼ਰਾਬ ਤਸਕਰੀ ਦਾ ਕੰਮ ਬਹੁਤ ਹੀ ਧੜੱਲੇ ਨਾਲ ਕੀਤਾ ਜਾ ਰਿਹਾ ਹੈ, ਜਿਹਨਾਂ ਨੂੰ ਠੱਲ੍ਹ ਪਾਉਣ ਲਈ ਐਕਸਾਇਜ਼ ਵਿਭਾਗ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੇ ਚਲਦੇ ਪਠਾਨਕੋਟ ਅੰਮ੍ਰਿਤਸਰ ਕੋਮੀ ਰਾਹ ਤੇ ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਸ਼ਰਾਬ ਲਿਆਂਦੀ ਜਾ ਰਹੀ ਸੀ ਅਤੇ ਇਸ ਦੌਰਾਨ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਪੁਲਿਸ ਵਿਭਾਗ ਦੀ ਟੀਮ ਨਾਲ ਸਾਂਝੇ ਤੌਰ ਤੇ ਨਾਕਾ ਲਗਾ ਕੇ ਇਕ ਗਡੀ ਨੂੰ ਰੋਕਿਆ ਗਿਆ। ਜਦੋਂ ਇਸ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ 47 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ , ਕਿ ਕੁਝ ਲੋਕ ਪਠਾਨਕੋਟ ਵਿਖੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਹੇ ਹਨ। ਸੂਚਨਾ ਦੇ ਆਧਾਰ ਤੇ ਉਹਨਾਂ ਵੱਲੋਂ ਪੁਲਿਸ ਪਾਰਟੀ ਦੇ ਨਾਲ ਸਾਂਝਾ ਆਪਰੇਸ਼ਨ ਕਰਦੇ ਹੋਏ ਪਠਾਨਕੋਟ ਅੰਮ੍ਰਿਤਸਰ ਕੌਮੀ ਰਾਹ ਤੇ ਨਾਕਾ ਲਗਾਇਆ। ਇਸ ਦੌਰਾਨ ਇੱਕ ਡਸਟਰ ਗੱਡੀ ਨੂੰ ਰੋਕਿਆ ਗਿਆ। ਜਿਸ ਵਿਚੋਂ 47 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈਆਂ। ਉਹਨਾਂ ਦੱਸਿਆ ਕਿ ਜਦ ਆਰੋਪੀਆਂ ਤੋਂ ਇਸ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਧਾਰੀਵਾਲ ਤੋਂ ਇਹ ਸ਼ਰਾਬ ਪਠਾਨਕੋਟ ਸਪਲਾਈ ਲਈ ਜਾ ਰਹੀ ਸੀ। ਉਹਨਾਂ ਦੱਸਿਆ ਕਿ ਦੋਹਾਂ ਆਰੋਪੀਆਂ ‘ਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।