Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਰਾਜਾਸਾਂਸੀ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 4700 ਲੀਟਰ ਲਾਵਾਰਿਸ ਲਾਹਣ ਬਰਾਮਦ

Raja Sansi Excise Department Action; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਵੱਲੋਂ ਰਾਜਾਸਾਂਸੀ ਹਲਕੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਟੀਮਾਂ ਵੱਲੋਂ ਪਿੰਡ ਛਿੱਡਣ ਅਤੇ ਪਿੰਡ ਕੋਟਲੀ ਸੱਕਾ ਵਿੱਚ […]
By : Published: 18 Aug 2026 20:59:PM
ਰਾਜਾਸਾਂਸੀ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 4700 ਲੀਟਰ ਲਾਵਾਰਿਸ ਲਾਹਣ ਬਰਾਮਦ

Raja Sansi Excise Department Action; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਵੱਲੋਂ ਰਾਜਾਸਾਂਸੀ ਹਲਕੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਟੀਮਾਂ ਵੱਲੋਂ ਪਿੰਡ ਛਿੱਡਣ ਅਤੇ ਪਿੰਡ ਕੋਟਲੀ ਸੱਕਾ ਵਿੱਚ ਛਾਪੇਮਾਰੀ ਕੀਤੀ ਗਈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਛਿੱਡਣ ਅਤੇ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਕਾਰਵਾਈ ਦੌਰਾਨ ਕੁੱਲ 4700 ਲੀਟਰ ਲਾਵਾਰਿਸ ਲਾਹਣ ਬਰਾਮਦ ਕੀਤੀ ਗਈ। ਆਬਕਾਰੀ ਵਿਭਾਗ ਦੀ ਟੀਮ ਵੱਲੋਂ ਬਰਾਮਦ ਕੀਤੀ ਗਈ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਜਾਇਜ਼ ਸ਼ਰਾਬ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਟੀਮ ਵੱਲੋਂ ਪਿੰਡ ਕੋਟਲੀ ਸੱਕਾ ਅਤੇ ਛਿੱਡਣ ਵਿੱਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਲਾਹਣ ਲਾਵਾਰਿਸ ਹਾਲਤ ਵਿੱਚ ਮਿਲੀ, ਜਿਸ ਕਾਰਨ ਇਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਲਾਹਣ ਨਾਲ ਸਬੰਧਤ ਵਿਅਕਤੀਆਂ ਦੀ ਪਛਾਣ ਅਤੇ ਭਾਲ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਆਬਕਾਰੀ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਾਜਾਇਜ਼ ਸ਼ਰਾਬ ਤਿਆਰ ਕਰਨ ਜਾਂ ਇਸ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਵਿਭਾਗ ਦੀਆਂ ਟੀਮਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰੱਖਣ ਦੀ ਗੱਲ ਆਖੀ ਗਈ ਹੈ।

ਇਸ ਮੌਕੇ ਐਮ.ਡੀ. ਤੇਜੀ ਬਾਊ ਜੀ, ਜੀ.ਐਮ. ਜਤਿੰਦਰ ਸਿੰਘ ਦਿਓਲ, ਗੁਰਮੀਤ ਸਿੰਘ ਠੇਕਾ ਇੰਚਾਰਜ ਮਾਜੂ ਚੋਗਾਵਾਂ ਸਮੇਤ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News