Sukhjinder Singh Randhawa’s son receives death threat; ਅਸਾਮ ਜੇਲ੍ਹ ‘ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲਣ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ, ਇਸ ਮਾਮਲੇ ਦੇ ਮੱਦੇਨਜ਼ਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਲੀ ਪੋਸਟ ਚੈੱਨਲ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕੀਤੀ। ਜਿਸ ਦੌਰਾਨ ਉਹਨਾਂ ਕਿਹਾ ਕਿ ਉਹ ਇਹ ਮੁੱਦਾ ਸੋਮਵਾਰ ਨੂੰ ਸੰਸਦ ਵਿੱਚ ਉਠਾਣਗੇ, ਉਹਨਾਂ ਕਿ ਉਹ ਸਪੀਕਰ ਤੋਂ ਮੰਗ ਕਰਨਗੇ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਡੀਜੀਪੀ ਨੂੰ ਬੁਲਾ ਕੇ ਜਵਾਬ ਮੰਗਿਆ ਜਾਵੇ ਕਿ ਇੱਕ ਚੁਣੇ ਹੋਏ ਸੰਸਦ ਮੈਂਬਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਇਸਦੇ ਬਾਵਜੂਦ ਪੰਜਾਬ ਪੁਲਿਸ DGP ਵੱਲੋਂ ਕੀ ਕਾਰਵਾਈ ਕੀਤੀ ਗਈ ਹੈ?

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਹਾ ਕਿ ਉਹ ਇਸ ਬਾਰੇ ਸਬੰਧਤ ਮੰਤਰਾਲੇ ਨਾਲ ਵੀ ਗੱਲ ਕਰਨਗੇ, ਅਤੇ ਉਨ੍ਹਾਂ ਵੱਲੋਂ ਧਮਕੀਆਂ ਮਿਲਣ ਵਾਲੇ ਕੇਸ ਦੀ ਪੂਰੀ ਜਾਣਕਾਰੀ ਸਾਂਝੀ ਕਰਨਗੇ।
ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਧਮਕੀ ਕਿਸ ਤਰ੍ਹਾਂ ਦਿੱਤੀ ਗਈ ਅਤੇ ਕਦੋਂ ਦਿੱਤੀ ਗਈ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਰੰਧਾਵਾ ਖੁਦ ਸੂਬੇ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਅਕਸਰ ਗੈਂਗਸਟਰਾਂ ਵੱਲੋਂ ਮੰਗੀ ਜਾ ਰਹੀ ਫਿਰੌਤੀ ਤੋਂ ਲੈ ਕੇ ਹੋਰ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ।
ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ – ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਕਿਹਾ – “ਮੇਰਾ ਇੱਕ ਸਹਿਯੋਗੀ ਮੇਰੇ ਪੁੱਤਰ ਨੂੰ ਮਿਲਿਆ ਅਤੇ ਉੱਥੋਂ ਜਾਣ ਦੇ ਇੱਕ ਘੰਟੇ ਦੇ ਅੰਦਰ-ਅੰਦਰ ਉਸ ‘ਤੇ ਗੋਲੀਬਾਰੀ ਕਰ ਦਿੱਤੀ ਗਈ।” ਰੰਧਾਵਾ ਨੇ ਅੱਗੇ ਕਿਹਾ ਕਿ ਉਹ ਇਸ ਸਮੇਂ ਸੰਸਦ ਸੈਸ਼ਨ ਲਈ ਦਿੱਲੀ ਵਿੱਚ ਹਨ, ਪਰ ਕਿਸੇ ਵੀ ਗੈਂਗਸਟਰ ਦੀ ਧਮਕੀ ਉਨ੍ਹਾਂ ਨੂੰ ਰੋਕ ਨਹੀਂ ਸਕਦੀ।