Banner

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖ਼ਿਲਾਫ਼ ਟਿੱਪਣੀ ਮਹਿੰਗੀ: ਵਿਧਾਇਕ ਜੀਵਨਜੋਤ ਕੌਰ ਨੂੰ ਪੇਸ਼ੀ ਲਈ ਸੰਮਨ

ਆਮ ਆਦਮੀ ਪਾਰਟੀ (ਆਪ) ਦੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੇ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਿਧਾਇਕਾ ਨੇ ਜਥੇਦਾਰ ਨੂੰ ਅਕਾਲ ਤਖ਼ਤ ਸਾਹਿਬ ‘ਤੇ “ਭਾਰੀ ਬੋਝ” ਦੱਸਿਆ ਸੀ, ਜਿਸ ਤੋਂ ਬਾਅਦ ਸਿੱਖ […]
Nishant Malyan
By : Updated On: 29 Jun 2026 15:24:PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖ਼ਿਲਾਫ਼ ਟਿੱਪਣੀ ਮਹਿੰਗੀ: ਵਿਧਾਇਕ ਜੀਵਨਜੋਤ ਕੌਰ ਨੂੰ ਪੇਸ਼ੀ ਲਈ ਸੰਮਨ

ਆਮ ਆਦਮੀ ਪਾਰਟੀ (ਆਪ) ਦੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੇ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਿਧਾਇਕਾ ਨੇ ਜਥੇਦਾਰ ਨੂੰ ਅਕਾਲ ਤਖ਼ਤ ਸਾਹਿਬ ‘ਤੇ “ਭਾਰੀ ਬੋਝ” ਦੱਸਿਆ ਸੀ, ਜਿਸ ਤੋਂ ਬਾਅਦ ਸਿੱਖ ਸੰਗਤਾਂ ਅਤੇ ਰਾਜਨੀਤਿਕ ਧਿਰਾਂ ਵਿੱਚ ਭਾਰੀ ਰੋਸ ਹੈ।

ਪੇਸ਼ੀ ਦੌਰਾਨ ਹੋਵੇਗੀ ਪੁੱਛਗਿੱਛ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਬੇਅਦਬੀ ਕਾਨੂੰਨਾਂ ਸਬੰਧੀ ਤਲਬ ਕੀਤਾ ਗਿਆ ਹੈ। ਇਸ ਦੌਰਾਨ ਜੀਵਨਜੋਤ ਕੌਰ ਤੋਂ ਉਨ੍ਹਾਂ ਦੇ ਵਿਵਾਦਤ ਬਿਆਨ ਬਾਰੇ ਸਖ਼ਤੀ ਨਾਲ ਸਪੱਸ਼ਟੀਕਰਨ ਮੰਗਿਆ ਜਾਵੇਗਾ।

ਅਕਾਲੀ ਦਲ ਵੱਲੋਂ ਲਿਖਤੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੱਕ ਵਫ਼ਦ ਨੇ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਸਕੱਤਰੇਤ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਇਸ ਹਰਕਤ ਲਈ ਵਿਧਾਇਕਾ ਨੂੰ ਤੁਰੰਤ ਤਲਬ ਕਰਕੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਦਿੱਤੀ ਜਾਵੇ ਅਤੇ ‘ਤਨਖ਼ਾਈਆ’ ਐਲਾਨਿਆ ਜਾਵੇ।

ਧਾਰਮਿਕ ਭਾਵਨਾਵਾਂ ਨੂੰ ਠੇਸ

ਵੱਖ-ਵੱਖ ਸਿੱਖ ਸੰਗਠਨਾਂ ਨੇ ਵਿਧਾਇਕਾ ਦੇ ਇਸ ਬਿਆਨ ਨੂੰ ‘ਮੰਦਭਾਗਾ’ ਕਰਾਰ ਦਿੱਤਾ ਹੈ। ਸੰਗਠਨਾਂ ਦਾ ਮੰਨਣਾ ਹੈ ਕਿ ਜਥੇਦਾਰ ਦਾ ਅਹੁਦਾ ਸਿੱਖ ਕੌਮ ਲਈ ਸਰਵਉੱਚ ਅਤੇ ਸਤਿਕਾਰਯੋਗ ਹੈ, ਜਿਸ ਵਿਰੁੱਧ ਕੀਤੀ ਗਈ ਕੋਈ ਵੀ ਅਪਮਾਨਜਨਕ ਟਿੱਪਣੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਿੱਧੀ ਸੱਟ ਮਾਰਦੀ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad