Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਘਰ ‘ਚ ਗੈਸ ਲੀਕ ਤੋਂ ਬਾਅਦ ਹੋਇਆ ਧਮਾਕਾ, ਮਹਿਲਾ ਸਮੇਤ 3 ਝੁਲਸੇ

Explosion at home after gas leak: ਬਠਿੰਡਾ (ਗੌਤਮ ਕੁਮਾਰ ਵਿੱਕੀ): ਬਠਿੰਡਾ ਦੇ ਪਰਸਰਾਮ ਨਗਰ ਦੀ ਗਲੀ ਨੰਬਰ 9 ਵਿੱਚ ਰਾਤ ਕਰੀਬ 8 ਤੋਂ ਸਵਾ 8 ਵਜੇ ਦੇ ਦਰਮਿਆਨ ਇੱਕ ਕਿਰਾਏ ਦੇ ਮਕਾਨ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਇੱਕ ਮਹਿਲਾ ਸਮੇਤ ਦੋ ਕੁੜੀਆਂ ਝੁਲਸ ਗਈਆਂ। ਤਿੰਨਾਂ […]
Ranjit Singh
By : Updated On: 21 Sep 2026 09:20:AM
ਘਰ ‘ਚ ਗੈਸ ਲੀਕ ਤੋਂ ਬਾਅਦ ਹੋਇਆ ਧਮਾਕਾ, ਮਹਿਲਾ ਸਮੇਤ 3 ਝੁਲਸੇ

Explosion at home after gas leak: ਬਠਿੰਡਾ (ਗੌਤਮ ਕੁਮਾਰ ਵਿੱਕੀ): ਬਠਿੰਡਾ ਦੇ ਪਰਸਰਾਮ ਨਗਰ ਦੀ ਗਲੀ ਨੰਬਰ 9 ਵਿੱਚ ਰਾਤ ਕਰੀਬ 8 ਤੋਂ ਸਵਾ 8 ਵਜੇ ਦੇ ਦਰਮਿਆਨ ਇੱਕ ਕਿਰਾਏ ਦੇ ਮਕਾਨ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਇੱਕ ਮਹਿਲਾ ਸਮੇਤ ਦੋ ਕੁੜੀਆਂ ਝੁਲਸ ਗਈਆਂ। ਤਿੰਨਾਂ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਗੰਭੀਰ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਘਰ ਵਿੱਚ ਕਰੀਬ 5 ਕਿਲੋ ਸਮਰੱਥਾ ਵਾਲਾ ਛੋਟਾ ਗੈਸ ਸਿਲੰਡਰ ਮੌਜੂਦ ਸੀ। ਮੁੱਢਲੀ ਜਾਣਕਾਰੀ ਅਨੁਸਾਰ ਸਿਲੰਡਰ ਤੋਂ ਗੈਸ ਲੀਕ ਹੋਣ ਮਗਰੋਂ ਘਰ ਅੰਦਰ ਗੈਸ ਇਕੱਠੀ ਹੋ ਗਈ, ਜਿਸ ਕਾਰਨ ਧਮਾਕਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਸਿਲੰਡਰ ਫਟਣ ਦੀ ਗੱਲ ਸਾਹਮਣੇ ਨਹੀਂ ਆਈ ਹੈ।

ਧਮਾਕੇ ਤੋਂ ਬਾਅਦ ਘਰ ਵਿੱਚ ਅੱਗ ਲੱਗ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਮਿਲ ਕੇ ਅੱਗ ’ਤੇ ਕਾਬੂ ਪਾਇਆ ਅਤੇ ਤਿੰਨਾਂ ਜ਼ਖਮੀਆਂ ਨੂੰ ਘਰ ਤੋਂ ਬਾਹਰ ਕੱਢਿਆ। ਇੱਕ ਚਸ਼ਮਦੀਦ ਮੁਤਾਬਕ ਅਚਾਨਕ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਬਾਹਰ ਆ ਕੇ ਦੇਖਿਆ ਤਾਂ ਬੱਚੇ ਭੱਜ ਰਹੇ ਸਨ ਅਤੇ ਘਰ ਅੰਦਰ ਅੱਗ ਲੱਗੀ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੋਸਾਇਟੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ। ਬਾਅਦ ਵਿੱਚ ਉਨ੍ਹਾਂ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ।

ਉਧਰ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਘਰ ਵਿੱਚ ਪਏ ਸਿਲੰਡਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਗੈਸ ਲੀਕ ਹੋਣ ਦੇ ਕਾਰਨ ਅਤੇ ਧਮਾਕਾ ਕਿਸ ਤਰ੍ਹਾਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਪੂਰੀ ਵਜ੍ਹਾ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News