Journalism Of Hope
BREAKING NEWS
ਚੰਡੀਗੜ੍ਹ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ......ਅੰਮ੍ਰਿਤਸਰ: ਘਰ ’ਤੇ ਸੁੱਟਿਆ ਧਮਾਕਾਖੇਜ਼ ਪਦਾਰਥ, 2 ਜ਼ਖਮੀ......ਲੌਂਗੋਵਾਲ ਰੈਲੀ ’ਚ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ-ਭਾਜਪਾ ਗਠਜੋੜ ਦੇ ਦਿੱਤੇ ਸੰਕੇਤ......ਰਾਜਸਥਾਨ ’ਚ ‘ਕਾਕਰੋਚ ਜਨਤਾ ਪਾਰਟੀ’ ਦੇ ਆਸ਼ੂਤੋਸ਼ ਰਾਂਕਾ ਨਾਲ ਕੁੱਟਮਾਰ, ਵਾਹਨਾਂ ਦੀ ਵੀ ਕੀਤੀ ਭੰਨਤੋੜ.....ਅਧਿਆਪਕ ਦੀ ਘੂਰ ਅਤੇ ਥੱਪੜ ਪੈਣ ਤੋਂ ਬਾਅਦ 6 ਸਾਲਾ ਬੱਚੇ ਨੇ ਤੋੜਿਆ ਦਮ......ਪੀਵੀ ਸਿੰਧੂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਬਾਹਰ, ਚੀਨੀ ਖਿਡਾਰਨ ਹੱਥੋਂ ਮਿਲੀ ਹਾਰ....ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਵਾਧੂ ਜੱਜ.....ਅਮਰੀਕਾ ਦੇ ਅਲਾਸਕਾ ’ਚ ਵੱਡਾ ਜਹਾਜ਼ ਹਾਦਸਾ, 8 ਲੋਕਾਂ ਦੀ ਮੌਤ.....ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ ਜਾਰੀ ਰਹੇਗੀ.....ਸ੍ਰੀ ਮੁਕਤਸਰ ਸਾਹਿਬ ਵਿੱਚ ਘਰ ’ਚੋਂ ਸ਼ੱਕੀ ਹਾਲਾਤਾਂ ‘ਚ ਮਿਲੀਆਂ ਦੋ ਲਾਸ਼ਾਂ.....

ਬੇਹੱਦ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

Phillaur road accident; ਜਲੰਧਰ ਜ਼ਿਲ੍ਹੇ ਦੇ ਫਿਲੌਰ ਨੈਸ਼ਨਲ ਹਾਈਵੇ ’ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਨੂੰ ਉਜਾੜ ਦਿੱਤਾ। ਨਕੋਦਰ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਦੀ ਐਕਟੀਵਾ ਨੂੰ ਇੱਕ ਤੇਜ਼ ਰਫ਼ਤਾਰ ਗੱਡੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ […]
Jaspreet Singh
By : Updated On: 21 Aug 2026 17:26:PM
ਬੇਹੱਦ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

Phillaur road accident; ਜਲੰਧਰ ਜ਼ਿਲ੍ਹੇ ਦੇ ਫਿਲੌਰ ਨੈਸ਼ਨਲ ਹਾਈਵੇ ’ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਨੂੰ ਉਜਾੜ ਦਿੱਤਾ। ਨਕੋਦਰ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਦੀ ਐਕਟੀਵਾ ਨੂੰ ਇੱਕ ਤੇਜ਼ ਰਫ਼ਤਾਰ ਗੱਡੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪਰਿਵਾਰ ਨਕੋਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਿਹਾ ਸੀ। ਜਦੋਂ ਉਹ ਫਿਲੌਰ ਨੇੜੇ ਨੈਸ਼ਨਲ ਹਾਈਵੇ ’ਤੇ ਪਹੁੰਚੇ ਤਾਂ ਅਚਾਨਕ ਇੱਕ ਗੱਡੀ ਨੇ ਉਨ੍ਹਾਂ ਦੀ ਐਕਟੀਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਐਕਟੀਵਾ ਸਵਾਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਫਿਲੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਤਿੰਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ।

ਪਰਿਵਾਰਕ ਮੈਂਬਰਾਂ ਮੁਤਾਬਕ ਕੁਝ ਪਲ ਪਹਿਲਾਂ ਤੱਕ ਖੁਸ਼ੀ-ਖੁਸ਼ੀ ਘਰ ਵਾਪਸ ਆ ਰਿਹਾ ਪਰਿਵਾਰ ਇਸ ਭਿਆਨਕ ਹਾਦਸੇ ਕਾਰਨ ਹਮੇਸ਼ਾਂ ਲਈ ਵਿਛੜ ਗਿਆ। ਹਾਦਸੇ ਦੀਆਂ ਤਸਵੀਰਾਂ ਵੀ ਦਿਲ ਦਹਿਲਾਉਣ ਵਾਲੀਆਂ ਹਨ, ਜਿਨ੍ਹਾਂ ਵਿੱਚ ਟੱਕਰ ਦੀ ਗੰਭੀਰਤਾ ਸਾਫ਼ ਨਜ਼ਰ ਆ ਰਹੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News