1984 ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ, CM ਨਾਇਬ ਸੈਣੀ ਨੇ ਕੀਤਾ ਐਲਾਨ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਦਨ ਵਿੱਚ ਕੀਤਾ ਵੱਡਾ ਐਲਾਨ ਅੱਜ ਸਦਨ ਦੀ ਕਾਰਵਾਈ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਡਾ ਐਲਾਨ ਕੀਤਾ ਅਤੇ ਕਿਹਾ ਕਿ, 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਾਡੀ ਹਰਿਆਣਾ ਸਰਕਾਰ ਵਿੱਚ ਢੁਕਵੀਆਂ ਨੌਕਰੀਆਂ ਮਿਲਣਗੀਆਂ। ਇਨ੍ਹਾਂ ਹੀ ਨਹੀਂ ਮੁੱਖ ਮੰਤਰੀ ਸੈਣੀ […]
By :
ਮਨਵੀਰ ਰੰਧਾਵਾ
Updated On: 25 Aug 2025 19:40:PM
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਦਨ ਵਿੱਚ ਕੀਤਾ ਵੱਡਾ ਐਲਾਨ
ਅੱਜ ਸਦਨ ਦੀ ਕਾਰਵਾਈ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਡਾ ਐਲਾਨ ਕੀਤਾ ਅਤੇ ਕਿਹਾ ਕਿ, 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਾਡੀ ਹਰਿਆਣਾ ਸਰਕਾਰ ਵਿੱਚ ਢੁਕਵੀਆਂ ਨੌਕਰੀਆਂ ਮਿਲਣਗੀਆਂ। ਇਨ੍ਹਾਂ ਹੀ ਨਹੀਂ ਮੁੱਖ ਮੰਤਰੀ ਸੈਣੀ ਨੇ ਇਹ ਵੀ ਦੱਸਿਆ ਕਿ ਸਿੱਖ ਵਿਰੋਧੀ ਦੰਗਿਆਂ ’ਚ ਹਰਿਆਣਾ ਦੇ 121 ਲੋਕ ਦੰਗਿਆਂ ਦੌਰਾਨ ਮਾਰੇ ਗਏ ਸਨ।
CM Saini Statement: ਸਾਰੇ 121 ਪਰਿਵਾਰਾਂ ਦੇ ਮੌਜੂਦਾ ਮੈਂਬਰਾਂ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ 20 ਗੁਰਦੁਆਰੇ, 221 ਘਰ, 154 ਦੁਕਾਨਾਂ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜੇ ਗਏ ਸਨ।