Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਲਈ ਪੰਜਾਬ ਪੁਲਿਸ ਦੀ ਪੰਜ ਮੈਂਬਰੀ ਟੀਮ ਵੀਰਵਾਰ (19 ਨਵੰਬਰ) ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ। ਟੀਮ ਦੀ ਅਗਵਾਈ ਡੀਐੱਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ
  • 21 ਨਵੰਬਰ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਪਹੁੰਚਣਗੇ ਸੰਸਦ ਮੈਂਬਰ
  • ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਮਿਲੀ 3 ਘੰਟੇ ਦੀ ਕਸਟਡੀ ਪੈਰੋਲ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਲਈ ਪੰਜਾਬ ਪੁਲਿਸ ਦੀ ਪੰਜ ਮੈਂਬਰੀ ਟੀਮ ਵੀਰਵਾਰ (19 ਨਵੰਬਰ) ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ। ਟੀਮ ਦੀ ਅਗਵਾਈ ਡੀਐੱਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ।

ਪੁਲਿਸ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਲਿਆਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਯੋਜਨਾ ਮੁਤਾਬਕ ਉਹ 21 ਨਵੰਬਰ ਨੂੰ ਅੰਮ੍ਰਿਤਸਰ ਪਹੁੰਚਣਗੇ।

ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਕਸਟਡੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਯਾਨੀ ਤਿੰਨ ਘੰਟਿਆਂ ਲਈ ਪੈਰੋਲ ਮਿਲੀ ਹੈ।

ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਅਤੇ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਉਣ ਤੇ ਮੁੜ ਜੇਲ੍ਹ ਪਹੁੰਚਾਉਣ ਦੇ ਪ੍ਰਬੰਧਾਂ ਦਾ ਖਰਚਾ ਪੂਰਾ ਕਰਨ ਲਈ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਪੁਲਿਸ ਵੱਲੋਂ ਵਾਪਸੀ ਦੇ ਸਫ਼ਰ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News