Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਬੱਝੇ ਵਿਆਹ ਦੇ ਬੰਧਨ ਵਿੱਚ

Latest News: ਪੰਜਾਬੀ ਸਿਨੇਮਾ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਧੀਰਜ ਕੁਮਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਹਨ। ਕਲਾਕਾਰ ਨੂੰ ਫਿਲਮ ਜਗਤ ਦੇ ਸਿਤਾਰਿਆਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਲਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਪੰਜਾਬੀ ਸਿਨੇਮਾ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਧੀਰਜ ਕੁਮਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਹਨ। ਕਲਾਕਾਰ ਨੂੰ ਫਿਲਮ ਜਗਤ ਦੇ ਸਿਤਾਰਿਆਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਵਿਆਹ ਦੀਆਂ ਦੀ ਰਸਮਾਂ ਨੂੰ ਚੁਣਿੰਦਾ ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂ ਦੀ ਹਾਜ਼ਰੀ ਵਿੱਚ ਪੂਰਾ ਕੀਤਾ ਗਿਆ।

?utm_source=ig_web_copy_link&igsh=MzRlODBiNWFlZA==

ਸਿੱਖ ਅਤੇ ਪਾਰੰਪਰਿਕ ਰੀਤੀ ਰਿਵਾਜਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਈਆਂ ਇੰਨ੍ਹਾਂ ਵਿਵਾਹਿਕ ਰਸਮਾਂ ਨੂੰ ਬਹੁਤ ਹੀ ਨਿੱਜੀ ਰੱਖਿਆ ਗਿਆ, ਜਿਸ ਦਰਮਿਆਨ ਉਨ੍ਹਾਂ ਅਪਣੀ ਹਮਸਫਰ ਰਾਵੀ ਨਾਲ ਸੱਤ ਫੇਰੇ ਲਏ, ਜਿਸ ਬਾਰੇ ਜਾਣਕਾਰੀ ਹਾਲ ਵਿੱਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉਤੇ ਪੋਸਟ ਸਾਂਝੀ ਕਰਕੇ ਦਿੱਤੀ। ਉਨ੍ਹਾਂ ਨੇ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ ਬੇਕਰਾਰੀਆਂ.. ਹੁੰਦੀਆਂ ਕੀਮਤੀ ਜੀ,ਹਾਸਿਲ ਇਹਨਾਂ ਵਿਚੋਂ… ਇਤਮਿਨਾਨ ਹੋਵੇ..

ਦੱਸ ਦੇਈਏ ਕਿ ਕਲਾਕਾਰ ਦੀ ਪਤਨੀ ਦਾ ਨਾਮ ਰਾਵੀ ਹੈ, ਜੋ ਕਿ ਸਾਫ ਸ਼ਬਦਾਂ ਵਿੱਚ ਤਸਵੀਰ ਵਿੱਚ ਮੌਜੂਦ ਕੇਕ ਉੱਪਰ ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਹਾਲਾਂਕਿ ਕਲਾਕਾਰ ਦੀ ਪਤਨੀ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਫਿਲਮ ਅਤੇ ਓਟੀਟੀ ਪ੍ਰੋਜੈਕਟਸ ਵਿੱਚ ਸ਼ਾਮਲ

ਮਾਲਵਾ ਦੇ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਨਾਲ ਸੰਬੰਧਿਤ ਇਹ ਹੋਣਹਾਰ ਅਦਾਕਾਰ ਬਹੁਤ ਥੋੜੇ ਜਿਹੇ ਸਮੇਂ ਵਿੱਚ ਹੀ ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਅਪਣੀ ਧਾਂਕ ਜਮਾਉਣ ਲੈਣ ਵਿੱਚ ਕਾਮਯਾਬ ਰਹੇ ਹਨ, ਜੋ ਇੰਨੀ ਦਿਨੀਂ ਕਈ ਵੱਡੇ ਅਤੇ ਸੈਮੀ ਫਿਲਮ ਅਤੇ ਓਟੀਟੀ ਪ੍ਰੋਜੈਕਟਸ ਨਾਲ ਜੁੜੇ ਹੋਏ ਹਨ, ਜਿੰਨ੍ਹਾਂ ਤੋਂ ਇਲਾਵਾ ਉਨ੍ਹਾਂ ਦੀਆਂ ਕੁਝ ਫਿਲਮਾਂ ਅਤੇ ਵੈੱਬ ਸੀਰੀਜ਼ ਦੀ ਸ਼ੂਟਿੰਗ ਸੰਪੂਰਨ ਵੀ ਹੋ ਚੁੱਕੀ ਹੈ, ਜੋ ਜਲਦ ਓਟੀਟੀ ਅਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣਗੀਆਂ।

ਸਹਾਇਕ ਕਲਾਕਾਰ ਦੇ ਤੌਰ ਅਪਣੇ ਕਰੀਅਰ ਦਾ ਅਗਾਜ਼ ਕਰਨ ਵਾਲੇ ਇਹ ਵਰਸਟਾਈਲ ਅਦਾਕਾਰ ਅੱਜ ਸੋਲੋ ਹੀਰੋ ਦੇ ਤੌਰ ਉਤੇ ਸਥਾਪਿਤ ਨਾਂਅ ਬਣਦੇ ਜਾ ਰਹੇ ਹਨ, ਜਿੰਨ੍ਹਾਂ ਵੱਲੋਂ ਲੀਡ ਅਦਾਕਾਰ ਦੇ ਤੌਰ ਉਤੇ ਕੀਤੀਆਂ ਕਈ ਹਾਲੀਆ ਫਿਲਮਾਂ ਨੂੰ ਦਰਸ਼ਕਾਂ ਦੁਆਰਾ ਕਾਫ਼ੀ ਸਰਾਹਿਆ ਗਿਆ ਹੈ, ਜਿਸ ਵਿੱਚ ਜੱਸੀ ਮਾਨ ਦੁਆਰਾ ਨਿਰਦੇਸ਼ਿਤ ‘ਮਾਏਂ ਨੀਂ ਮੈਂ ਇੱਕ ਸ਼ਿਕਰਾ ਯਾਰ ਬਣਾਇਆ’ ਵੀ ਸ਼ਾਮਿਲ ਹਨ।v

Read Latest News and Breaking News at Daily Post TV, Browse for more News

Ad
Ad

Punjab District News