Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਮਸ਼ਹੂਰ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

Suniel Shetty Golden Temple Visit; ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਗੁਰੂ ਘਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਪਵਿੱਤਰ ਪਰਿਕਰਮਾ ਵਿੱਚ ਬੈਠ ਕੇ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਤੋਂ ਬਾਅਦ ਸੁਨੀਲ […]
By : Published: 19 Aug 2026 22:06:PM
ਮਸ਼ਹੂਰ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

Suniel Shetty Golden Temple Visit; ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਗੁਰੂ ਘਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਪਵਿੱਤਰ ਪਰਿਕਰਮਾ ਵਿੱਚ ਬੈਠ ਕੇ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

ਇਸ਼ਤਿਹਾਰ

ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਤੋਂ ਬਾਅਦ ਸੁਨੀਲ ਸ਼ੈੱਟੀ ਭਾਵੁਕ ਨਜ਼ਰ ਆਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਅਤੇ ਖੁਸ਼ੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇੱਥੇ ਆ ਕੇ ਭਾਵਨਾਵਾਂ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੋ ਜਾਂਦਾ ਹੈ।

ਅਦਾਕਾਰ ਨੇ ਕਿਹਾ ਕਿ ਜਦੋਂ ਵੀ ਉਹ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਥੋਂ ਇੱਕ ਵੱਖਰੀ ਕਿਸਮ ਦੀ ਊਰਜਾ ਅਤੇ ਸਕਾਰਾਤਮਕਤਾ ਮਿਲਦੀ ਹੈ। ਗੁਰੂ ਘਰ ਵਿੱਚ ਨਤਮਸਤਕ ਹੋਣ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਅੰਦਰੋਂ ਇੱਕ ਨਵੀਂ ਤਾਕਤ ਮਹਿਸੂਸ ਹੁੰਦੀ ਹੈ।

ਸੁਨੀਲ ਸ਼ੈੱਟੀ ਨੇ ਦੱਸਿਆ ਕਿ 11 ਤਾਰੀਖ ਨੂੰ ਉਨ੍ਹਾਂ ਦੀ ਵਿਆਹ ਦੀ ਵਰ੍ਹੇਗੰਢ ਸੀ, ਜਿਸ ਤੋਂ ਬਾਅਦ ਉਹ ਪਰਿਵਾਰ ਸਮੇਤ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ।

ਉਨ੍ਹਾਂ ਕਿਹਾ ਕਿ ਲੋਕ ਵੱਖ-ਵੱਖ ਕਾਰਨਾਂ ਕਰਕੇ ਗੁਰੂ ਘਰ ਆਉਂਦੇ ਹਨ, ਪਰ ਇੱਥੇ ਆ ਕੇ ਸੇਵਾ, ਨਿਮਰਤਾ ਅਤੇ ਚੰਗੀ ਸੋਚ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿੱਜੀ ਜੀਵਨ ਵਿੱਚ ਵੀ ਸੇਵਾ ਭਾਵਨਾ ਅਤੇ ਸਕਾਰਾਤਮਕ ਸੋਚ ਨੂੰ ਅਪਣਾਉਣਾ ਚਾਹੀਦਾ ਹੈ।

ਸੁਨੀਲ ਸ਼ੈੱਟੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਨਵੀਂ ਊਰਜਾ ਨਾਲ ਆਪਣੇ ਕੰਮ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਲਈ ਇਹ ਸਿਰਫ ਧਾਰਮਿਕ ਯਾਤਰਾ ਨਹੀਂ, ਸਗੋਂ ਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਹਾਸਲ ਕਰਨ ਦਾ ਮੌਕਾ ਹੈ।

ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਸੁਨੀਲ ਸ਼ੈੱਟੀ ਨੇ ਗੁਰੂ ਘਰ ਦੀ ਮਰਿਆਦਾ ਦਾ ਪੂਰਾ ਸਤਿਕਾਰ ਕਰਦਿਆਂ ਮੱਥਾ ਟੇਕਿਆ, ਗੁਰਬਾਣੀ ਸਰਵਣ ਕੀਤੀ ਅਤੇ ਪਰਿਵਾਰ ਸਮੇਤ ਆਸ਼ੀਰਵਾਦ ਲੈ ਕੇ ਰਵਾਨਾ ਹੋਏ।

Read Latest News and Breaking News at Daily Post TV, Browse for more News

Ad
Ad

Punjab District News