Banner
Banner

ਨਹੀਂ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਬਲਿਆਲ, ਹਾਰਟ ਅਟੈਕ ਕਰਾਨ ਤੋੜਿਆ ਦਮ

Sangrur News: ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ ਦੇ ਟੂਰਨਾਮੈਂਟ ਵਿੱਚ ਖੇਡਣ ਗਏ ਸੀ ਅਤੇ ਹਾਰਟ ਅਟੈਕ ਆਉਣ ਨਾਲ ਇਹ ਮੰਦਭਾਗਾ ਭਾਣਾ ਵਾਪਰ ਗਿਆ। Kabaddi player Bittu Balial Death: ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦੇ ਰਹਿਣ ਵਾਲੇ ਬਿੱਟੂ ਬਲਿਆਲ ਨਹੀਂ ਰਹੇ। ਜਾਣਕਾਰੀ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ […]
Khushi
By : Updated On: 08 Nov 2025 13:00:PM
ਨਹੀਂ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਬਲਿਆਲ, ਹਾਰਟ ਅਟੈਕ ਕਰਾਨ ਤੋੜਿਆ ਦਮ

Sangrur News: ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ ਦੇ ਟੂਰਨਾਮੈਂਟ ਵਿੱਚ ਖੇਡਣ ਗਏ ਸੀ ਅਤੇ ਹਾਰਟ ਅਟੈਕ ਆਉਣ ਨਾਲ ਇਹ ਮੰਦਭਾਗਾ ਭਾਣਾ ਵਾਪਰ ਗਿਆ।

Kabaddi player Bittu Balial Death: ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦੇ ਰਹਿਣ ਵਾਲੇ ਬਿੱਟੂ ਬਲਿਆਲ ਨਹੀਂ ਰਹੇ। ਜਾਣਕਾਰੀ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ ਦੇ ਟੂਰਨਾਮੈਂਟ ਵਿੱਚ ਖੇਡਣ ਗਏ ਸੀ ਅਤੇ ਹਾਰਟ ਅਟੈਕ ਆਉਣ ਨਾਲ ਇਹ ਮੰਦਭਾਗਾ ਭਾਣਾ ਵਾਪਰ ਗਿਆ।

ਜਾਣਕਾਰੀ ਦਿੰਦਿਆਂ ਉਹਨਾਂ ਦੇ ਸਾਥੀਆਂ ਵੱਲੋਂ ਦੱਸਿਆ ਗਿਆ ਕਿ ਸਟੰਟ ਪੈਣ ਕਾਰਨ ਉਹਨਾਂ ਨੂੰ ਡਾਕਟਰਾਂ ਨੇ ਚੇਤਾਵਨੀ ਦਿੱਤੀ ਸੀ ਕਿ ਗੇਮ ਨਾ ਖੇਡਣ, ਪਰ ਕਮਾਈ ਦਾ ਕੋਈ ਸਾਧਨ ਨਾ ਹੋਣ ਕਾਰਨ ਬਿੱਟੂ ਬਲਿਆਲ ਮਜਬੂਰੀ ‘ਚ ਗੇਮ ਖੇਡ ਰਹੇ ਸੀ।

ਉਨ੍ਹਾਂ ਦੱਸਿਆ ਕਿ ਪਰਿਵਾਰ ‘ਚ ਉਹਨਾਂ ਦੀ ਧਰਮ ਪਤਨੀ ਅਤੇ ਭੈਣ ਹੀ ਰਹਿ ਗਈਆਂ ਹਨ ਅਤੇ ਪਹਿਲਾਂ ਵੀ ਉਹਨਾਂ ਦੇ ਪਰਿਵਾਰ ਦੇ ਮਾਤਾ ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ। ਬਿੱਟੂ ਬਲਿਆਲ ਦੇ ਦੋਸਤਾਂ ਅਤੇ ਸਾਥੀਆਂ ਨੇ ਸਰਕਾਰ ਤੋਂ ਪਰਿਵਾਰ ਦੀ ਮਾਲੀ ਮਦਦ ਦੀ ਅਪੀਲ ਕੀਤੀ ਹੈ।

Read Latest News and Breaking News at Daily Post TV, Browse for more News

Ad
Ad