ਫਰੀਦਕੋਟ ਪੁਲਿਸ ਨੇ ਅੱਧਾ ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਦੋ ਨੌਜਵਾਨ, ਇੱਕ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ

Punjab Police: ਸਾਦਿਕ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਵੱਡੀ ਕਾਰਵਾਈ ਕਰਦੇ ਹੋਏ 2 ਅਜਿਹੇ ਤਸਕਰਾਂ ਨੂੰ ਗਿਰਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਮੌਕੇ ‘ਤੇ ਹੀ ਅੱਧਾ ਕਿਲੋ ਤੋਂ ਵੀ ਵੱਧ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ।
Faridkot Police Arrested Drug Smugglers: ਪੰਜਾਬ ‘ਚ ਸਰਕਾਰ ਦਾ ਯੁੱਧ ਨਸ਼ਿਆਂ ਵਿਰੁਧ ਐਕਸ਼ਨ ਲਗਾਤਾਰ ਜਾਰੀ ਹੈ। ਇਸ ਤਹਿਤ ਪੰਜਾਬ ਪੁਲਿਸ ਵੀ ਲਗਾਤਾਰ ਐਕਸ਼ਨ ਮੋੋਡ ‘ਚ ਕੰਮ ਕਰ ਰਹੀ ਹੈ। ਹਾਲ ਹੀ ‘ਚ ਫਰੀਦਕੋਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ‘ਚ ਪੁਲਿਸ ਨੇ ਤਰਨਤਾਰਨ ਦੇ ਦੋ ਨੌਜਵਾਨਾਂ ਨੂੰ 522 ਗ੍ਰਾਮ (ਅੱਧਾ ਕਿਲੋ ਤੋਂ ਵੀ ਵੱਧ) ਹੈਰੋਇਨ ਨਾਲ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੀਦਕੋਟ ਪੁਲਿਸ ਨੇ ਵਿਸ਼ੇਸ ਪ੍ਰੈਸ ਕਾਨਫਰੰਸ ਕੀਤੀ। ਜਿਸ ‘ਚ ਦਾਅਵਾ ਕੀਤਾ ਗਿਆ ਕਿ ਥਾਣਾ ਸਾਦਿਕ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਵੱਡੀ ਕਾਰਵਾਈ ਕਰਦੇ ਹੋਏ 2 ਅਜਿਹੇ ਤਸਕਰਾਂ ਨੂੰ ਗਿਰਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਮੌਕੇ ‘ਤੇ ਹੀ 522 ਗ੍ਰਾਮ (ਅੱਧਾ ਕਿਲੋ ਤੋਂ ਵੀ ਵੱਧ) ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਕਰੋੜਾਂ ‘ਚ ਹੈ।
ਜਾਣਕਾਰੀ ਦਿੰਦੇ ਹੋਏ DSP ਫਰੀਦਕੋਟ ਤਰਲੋਚਣ ਸਿੰਘ ਨੇ ਦੱਸਿਆ ਕਿ ਥਾਣਾ ਸਾਦਿਕ ਪੁਲਿਸ ਵਲੋਂ ਸ਼ੱਕੀਆਂ ਦੀ ਚੈਕਿੰਗ ਦੌਰਾਨ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਦੋ ਨੌਜਵਾਨਾਂ ਕੋਲੋਂ 522 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਮੁਕਦਮਾ ਦਰਜ ਕੀਤਾ ਅਤੇ ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਮਾਨਯੋਗ ਅਦਾਲਤ ਕੋਲੋਂ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ ਅਤੇ ਇਨ੍ਹਾਂ ਨਾਲ ਜੁੜੇ ਹੋਰ ਮੈਂਬਰਾਂ ਦੀ ਜਾਣਕਾਰੀ ਹਾਸਲ ਕਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਸਕਣ।