Journalism Of Hope
BREAKING NEWS
ਪੰਜਾਬ ਦੀ ਵੱਡੀ ਖ਼ਬਰ! ਰਵਨੀਤ ਬਿੱਟੂ ਨੇ ਕੇਂਦਰੀ ਕੈਬਿਨਟ ਤੋਂ ਦਿੱਤਾ ਅਸਤੀਫ਼ਾ.... NEET ਪੇਪਰ ਲੀਕ ਮਾਮਲਾ: NTA ਨੇ 47 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ, ਦਰਜ ਹੋਵੇਗਾ ਕ੍ਰਿਮਿਨਲ ਕੇਸ....ਪੰਜਾਬ ਕਾਂਗਰਸ ‘ਚ ਫਿਰ ਕਲੇਸ਼! ਸਾਬਕਾ CM ਚੰਨੀ ਵੱਲੋਂ ਅਸਤੀਫ਼ੇ ਦੀ ਤਿਆਰੀ?...... NEET ਪੇਪਰ ਲੀਕ ਮਾਮਲੇ ‘ਤੇ ਕੇਂਦਰ ਦਾ ਵੱਡਾ ਫੈਸਲਾ, ਦੋਸ਼ੀਆਂ ਲਈ 10 ਸਾਲ ਦੀ ਸਜ਼ਾ ਤੇ 10 ਕਰੋੜ ਰੁਪਏ ਜੁਰਮਾਨਾ....

ਫਰੀਦਕੋਟ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਕਾਬੂ

Faridkot Vigilance Action; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਫਰੀਦਕੋਟ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਮੁਤਾਬਕ ਜੈਤੋ ਨਿਵਾਸੀ ਯੋਗੇਸ਼ ਬੰਸਲ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਨੇ ਆਪਣੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਲਈ […]
Jaspreet Singh
By : Updated On: 24 Jul 2026 20:37:PM
ਫਰੀਦਕੋਟ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਕਾਬੂ

Faridkot Vigilance Action; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਫਰੀਦਕੋਟ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਵਿਜੀਲੈਂਸ ਬਿਊਰੋ ਮੁਤਾਬਕ ਜੈਤੋ ਨਿਵਾਸੀ ਯੋਗੇਸ਼ ਬੰਸਲ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਨੇ ਆਪਣੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਲਈ 22 ਜੂਨ 2026 ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਅਰਜ਼ੀ ਦਿੱਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਮਾਤਾ ਕਿਰਨ ਗੁਪਤਾ ਦਾ ਮਾਰਚ 2026 ਵਿੱਚ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਸਦੇ ਪਿਤਾ ਨੂੰ ਫੈਮਿਲੀ ਪੈਨਸ਼ਨ ਮਿਲਣ ਲੱਗ ਪਈ ਸੀ। ਇਸ ਕਾਰਨ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ।

ਗੱਲਬਾਤ ਦੀ ਆਡੀਓ ਰਿਕਾਰਡਿੰਗ ਤੋਂ ਬਾਅਦ ਹੋਈ ਕਾਰਵਾਈ

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ 17 ਜੁਲਾਈ ਨੂੰ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੇ ਪੈਨਸ਼ਨ ਬੰਦ ਕਰਨ ਵਾਲੀ ਫਾਈਲ ਅੱਗੇ ਵਧਾਉਣ ਦੇ ਬਦਲੇ ਪਹਿਲਾਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੇਨਤੀ ਕਰਨ ਤੋਂ ਬਾਅਦ ਉਹ 25 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ।

ਯੋਗੇਸ਼ ਬੰਸਲ ਨੇ ਇਸ ਗੱਲਬਾਤ ਦੀ ਆਡੀਓ ਰਿਕਾਰਡਿੰਗ ਕਰ ਲਈ ਅਤੇ ਇਸਨੂੰ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

25 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਡੀਐਸਪੀ ਵਿਜੀਲੈਂਸ ਸੋਹਣ ਸਿੰਘ ਨੇ ਦੱਸਿਆ ਕਿ ਆਡੀਓ ਰਿਕਾਰਡਿੰਗ ਅਤੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਟ੍ਰੈਪ ਲਗਾਇਆ ਅਤੇ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਤਾਂ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News