Farmer Leader Baldev Singh Sirsa: ਕਿਸਾਨ ਆਗੂ ਸਿਰਸਾ ਨੇ ਅੱਗੇ ਕਿ ਇਸ ਮਗਰੋਂ ਬਾਅਦ ਉਨ੍ਹਾਂ ਨੇ ਕਈ ਅਧਿਕਾਰੀਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
Baldev Singh Sirsa Stopped at Delhi Metro: ਬੀਤੇ ਦਿਨੀਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਦਿੱਲੀ ਮੈਟਰੋ ‘ਚ ਐਂਟਰੀ ਤੋਂ ਰੋਕਿਆ ਗਿਆ। ਜਿਸ ਬਾਰੇ ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਲਾਈਵ ਹੋ ਕੇ ਘਟਨਾ ਬਾਰੇ ਸਾਰੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਾਸ ਸੁਨੇਹਾ ਦਿੰਦਿਆਂ ਇਸ ਦਾ ਜਵਾਬ ਮੰਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਕਈ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਿੱਖਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾਂਦਾ ਹੈ, ਸਿੱਖਾਂ ਨੇ ਹਿੰਦੂ ਧਰਮ ਦੀ ਰੱਖਿਆ ਕੀਤੀ ਸੀ ਅਤੇ ਅੱਜ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।
ਦੱਸ ਦਈਏ ਕਿ ਬਲਦੇਵ ਸਿੰਘ ਸਿਰਸਾ, ਬੀਤੀ ਦੇਰ ਸ਼ਾਮ ਅੰਮ੍ਰਿਤਸਰ ਤੋਂ ਦਿੱਲੀ ਪਹੁੰਚੇ ਸੀ। ਜਿਸ ਮਗਰੋਂ ਉਨ੍ਹਾਂ ਨੇ ਦਿੱਲੀ ਦੇ ਜਹਾਂਗੀਰਪੁਰੀ ਮੈਟਰੋ ਸਟੇਸ਼ਨ ਤੋਂ ਪਟੇਲ ਚੌਕ ਮੈਟਰੋ ਸਟੇਸ਼ਨ (ਬੰਗਲਾ ਸਾਹਿਬ ਦੇ ਨੇੜੇ) ਤੱਕ ਟਿਕਟ ਲਈ। ਵੀਡੀਓ ‘ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੰਗਲਾ ਸਾਹਿਬ ਜਾਣਾ ਸੀ। ਪਰ ਜਦੋਂ ਮੈਟਰੋ ‘ਚ ਦਾਖਲ ਹੋਣ ਲੱਗੇ ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਉਨ੍ਹਾਂ ਕੋਲ ਵੱਡੀ ਕਿਰਪਾਨ ਹੈ।
ਇੱਥੇ ਕਲਿੱਕ ਕਰਕੇ ਦੇਖੋ ਪੂਰੀ ਵੀਡੀਓ
ਕਿਸਾਨ ਆਗੂ ਸਿਰਸਾ ਨੇ ਅੱਗੇ ਕਿ ਇਸ ਮਗਰੋਂ ਬਾਅਦ ਉਨ੍ਹਾਂ ਨੇ ਕਈ ਅਧਿਕਾਰੀਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਬਾਹਰ ਜਾਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਬਲਦੇਵ ਸਿੰਘ ਸਿਰਸਾ ਨੇ ਮੈਟਰੋ ਸਟੇਸ਼ਨ ‘ਤੇ ਕਈ ਵੀਡੀਓ ਵੀ ਬਣਾਏ ਗਏ ਅਤੇ ਸਰਕਾਰ ‘ਤੇ ਵੀ ਕਈ ਗੰਭੀਰ ਇਲਜ਼ਾਮ ਲਗਾਏ।
ਪਰ ਮੈਟਰੋ ਦੇ ਸੁਰੱਖਿਆ ਦ੍ਰਿਸ਼ਟੀਕੋਣ ਕਾਰਨ, 6 ਇੰਚ ਦਾ ਕਿਰਪਾਨ ਲਿਜਾਈ ਜਾ ਸਕਦੀ ਹੈ ਪਰ ਉਨ੍ਹਾਂ ਕੋਲ 3 ਫੁੱਟ ਦਾ ਕਿਰਪਾਨ ਸੀ ਜੋ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਹੀ ਹੈ।