Faridkot News: ਐਤਵਾਰ ਨੂੰ ਡੱਲੇਵਾਲ ਵਲੋਂ ਬਠਿੰਡਾ ਜਾ ਕੇ ਬਠਿੰਡਾ ਵਿੱਚ ਗੰਦੇ ਪਾਣੀ ਦੀ ਨਿਕਾਸੀ ਵਿਰੁੱਧ ਲੜ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰੈਸ ਕਾਨਫਰੰਸ ਕਰਨੀ ਸੀ।
Jagjit Singh Dallewal House Arrest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ਵਾਰ ਫਿਰ ਤੋਂ ਹਾਊਸ ਅਰੈਸਟ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਘਰ ‘ਚ ਨਜ਼ਰਬੰਦ ਕਰ ਦਿੱਤਾ। ਐਤਵਾਰ ਨੂੰ ਡੱਲੇਵਾਲ ਵਲੋਂ ਬਠਿੰਡਾ ਜਾ ਕੇ ਬਠਿੰਡਾ ਵਿੱਚ ਗੰਦੇ ਪਾਣੀ ਦੀ ਨਿਕਾਸੀ ਵਿਰੁੱਧ ਲੜ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰੈਸ ਕਾਨਫਰੰਸ ਕਰਨੀ ਸੀ, ਪਰ ਇਸ ਤੋਂ ਪਹਿਲਾਂ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਪਹਿਰਾ ਦੇ ਕੇ ਉਨ੍ਹਾਂ ਨੂੰ ਹਾਊਸ ਅਰੈਸਟ ਕਰ ਦਿੱਤਾ ਗਿਆ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਚੁੱਕਣ ਤੋਂ ਰੋਕਿਆ ਜਾ ਰਿਹਾ ਹੈ। ਇਸ ਤਹਿਤ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ, ਪਰ ਇਹ ਸੰਘਰਸ਼ ਰੁਕਣ ਵਾਲਾ ਨਹੀਂ ਹੈ। ਕਿਸਾਨਾਂ ‘ਤੇ ਹੋਣ ਵਾਲੇ ਹਰ ਜ਼ੁਲਮ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ।
ਜਾਣਕਾਰੀ ਲਈ ਦੱਸ ਦਈਏ ਕਿ ਬਠਿੰਡਾ ਵਿੱਚ ਗੰਦੇ ਪਾਣੀ ਦੀ ਨਿਕਾਸੀ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਅਤੇ ਉਨ੍ਹਾਂ ਦੇ ਸਾਥੀ ਵੀ ਭੁੱਖ ਹੜਤਾਲ ‘ਤੇ ਹਨ। ਇਸ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਾ ਹੋਣ ਕਾਰਨ, ਐਤਵਾਰ ਨੂੰ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਮੁਖੀ ਜਗਜੀਤ ਸਿੰਘ ਡੱਲੇਵਾਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਣੀ ਸੀ।