Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅੱਜ ਅਹਿਮ ਮੀਟਿੰਗ

Farmer leaders’ meeting with Manohar Lal Khattar: ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਹਿਮ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਸ਼ਾਮ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹੋਵੇਗੀ। ਮੀਟਿੰਗ ਦੌਰਾਨ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਵਿਰੋਧ ਪ੍ਰਦਰਸ਼ਨ ਨਾਲ ਜੁੜੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਿਸਾਨ ਆਗੂਆਂ […]
Ranjit Singh
By : Updated On: 03 Sep 2026 08:13:AM
ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅੱਜ ਅਹਿਮ ਮੀਟਿੰਗ
  • ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀਆਂ ਮੰਗਾਂ ‘ਤੇ ਹੋਵੇਗੀ ਚਰਚਾ

Farmer leaders’ meeting with Manohar Lal Khattar: ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਹਿਮ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਸ਼ਾਮ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹੋਵੇਗੀ। ਮੀਟਿੰਗ ਦੌਰਾਨ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਵਿਰੋਧ ਪ੍ਰਦਰਸ਼ਨ ਨਾਲ ਜੁੜੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਿਸਾਨ ਆਗੂਆਂ ਅਤੇ ਕੇਂਦਰ ਵਿਚਾਲੇ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਇਸ਼ਤਿਹਾਰ

ਦਿੱਲੀ ਮਾਰਚ ਤੋਂ ਬਾਅਦ ਮਿਲਿਆ ਸੀ ਮੀਟਿੰਗ ਦਾ ਸੱਦਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਦਿੱਲੀ ਵੱਲ ਸ਼ਾਂਤਮਈ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਬਾਰਡਰ ‘ਤੇ ਹੀ ਰੋਕ ਦਿੱਤਾ ਸੀ।

ਇਸ ਘਟਨਾਕ੍ਰਮ ਤੋਂ ਬਾਅਦ ਹੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਹੁਣ ਡੱਲੇਵਾਲ ਅਤੇ ਕੇਂਦਰੀ ਮੰਤਰੀ ਵਿਚਾਲੇ ਹੋਣ ਵਾਲੀ ਗੱਲਬਾਤ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਅੰਦੋਲਨ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News