Punjab Farmers: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਐਮਰਜੰਸੀ ਆਨਲਾਈਨ ਮੀਟਿੰਗ ਬੁਲਾਈ ਹੈ।
Farmer and Center Govt Ministers Meeting: ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੇ ਮੰਤਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਮੀਟਿੰਗ ਦੀ ਅਗਲੀ ਤਰੀਕ ਤਾਂ ਹੀ ਦਿੱਤੀ ਜਾਵੇਗੀ ਜੇਕਰ ਕਿਸਾਨ ਪੰਜਾਬ ਦੇ ਮੰਤਰੀਆਂ ਦੀ ਸਹਿਮਤੀ ਸਵੀਕਾਰ ਕਰਦੇ ਹਨ।
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਐਮਰਜੰਸੀ ਆਨਲਾਈਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਰਾਤ 9 ਵਜੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਵੱਖ-ਵੱਖ ਆਗੂਆਂ ਵੱਲੋਂ ਕੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸਬੰਧ ਵਿੱਚ ਭੇਜੇ ਗਏ ਪੱਤਰ ਉੱਪਰ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ।
