Mansa News: ਜਾਣਕਾਰੀ ਮੁਤਾਬਕ ਪਿੰਡ ਵਾਸੀ ਆਪਣੇ ਪੱਧਰ ‘ਤੇ ਇਸ ਦਰਾਰ ਨੂੰ ਭਰਨ ਵਿੱਚ ਲੱਗੇ ਹੋਏ ਹਨ। ਪਰ ਝੋਨੇ ਦੀ ਫ਼ਸਲ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ।
Farmers’ Crop Damage: ਮਾਨਸਾ ਜ਼ਿਲ੍ਹੇ ‘ਚ ਇੱਕ ਰਜਬਾਹੇ ਵਿੱਚ 50 ਫੁੱਟ ਦੀ ਦਰਾਰ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਪਾਣੀ ‘ਚ ਡੁੱਬ ਗਈਆਂ। ਮਾਨਸਾ ਦੇ ਪਿੰਡ ਰੱਲਾ ਵਿੱਚ ਨਹਿਰ ‘ਚ ਪਈ ਦਰਾਰ ਕਾਰਨ ਲਗਭਗ 200 ਏਕੜ ਝੋਨੇ ਅਤੇ ਹੋਰ ਫ਼ਸਲਾਂ ਤਬਾਹ ਹੋ ਗਈਆਂ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਵਾਸੀ ਆਪਣੇ ਪੱਧਰ ‘ਤੇ ਇਸ ਦਰਾਰ ਨੂੰ ਭਰਨ ਵਿੱਚ ਲੱਗੇ ਹੋਏ ਹਨ। ਪਰ ਝੋਨੇ ਦੀ ਫ਼ਸਲ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ।
ਫਸਲਾਂ ਤਬਾਹ ਹੋਣ ਨਾਲ ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ
ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਰਜਬਾਹਾ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਕੇ ਪੁੱਟਿਆ ਗਿਆ ਹੈ, ਇਸ ਲਈ ਇਸਨੂੰ ਹਟਾਇਆ ਜਾਵੇ। ਕਿਸਾਨਾਂ ਨੇ ਇਹ ਵੀ ਦੱਸਿਆ ਕਿ ਇਹ ਰਜਬਾਹਾ ਪਹਿਲਾਂ ਵੀ 11-12 ਵਾਰ ਟੁੱਟ ਚੁੱਕਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਕਈ ਵਾਰ ਰਜਬਾਹੇ ਦੇ ਟੁੱਟਣ ਬਾਰੇ ਦੱਸਿਆ ਪਰ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਨਾਲ ਹੀ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਾਣੀ ਦਾ ਪੱਧਰ ਘਟਾ ਕੇ ਉਨ੍ਹਾਂ ਦੀਆਂ ਫ਼ਸਲਾਂ ਨੂੰ ਬਚਾਇਆ ਜਾਵੇ। ਰਜਬਾਹੇ ਦੇ ਪਾਣੀ ਕਾਰਨ ਕਈ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਦੁੱਖ ਭਰੀ ਦਾਸਤਾਨ ਸੁਣਾਉਂਦੇ ਹੋਏ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਅਸੀਂ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਵਾਂਗੇ।