Banner
Banner

ਕਿਸਾਨਾਂ ਦਾ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਵੱਡਾ ਧਰਨਾ, ਸ਼ੰਭੂ ਬਾਰਡਰ ਨੁਕਸਾਨ ਤੇ ਸ਼ਹੀਦਾਂ ਲਈ ਮੁਆਵਜ਼ੇ ਦੀ ਮੰਗ

Latest News: ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਦੀ ਅਪੀਲ ਕੀਤੀ। ਸੰਗਰੂਰ ਦੇ ਵਿੱਚ ਕਿਸਾਨ […]
Khushi
By : Updated On: 05 Feb 2026 15:04:PM
ਕਿਸਾਨਾਂ ਦਾ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਵੱਡਾ ਧਰਨਾ, ਸ਼ੰਭੂ ਬਾਰਡਰ ਨੁਕਸਾਨ ਤੇ ਸ਼ਹੀਦਾਂ ਲਈ ਮੁਆਵਜ਼ੇ ਦੀ ਮੰਗ

Latest News: ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਦੀ ਅਪੀਲ ਕੀਤੀ।

ਸੰਗਰੂਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਬਾਹਰ ਧਰਨਾ ਲਗਾਇਆ। ਉੱਥੇ ਹੀ ਇਸ ਤਰਨੇ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਆਪਣਾ ਧਰਨਾ ਪ੍ਰਦਰਸ਼ਨ ਕੀਤਾ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਉਨਾਂ ਦੇ ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ ਵਿੱਚ ਕਈ ਕਿਸਾਨ ਸ਼ਹੀਦ ਹੋਏ ਸਨ।

ਉਹਨਾਂ ਦੇ ਲਈ ਉਹਨਾਂ ਨੇ ਪੰਜਾਬ ਸਰਕਾਰ ਤੋਂ ਉਹਨਾਂ ਦੇ ਪਰਿਵਾਰਾਂ ਲਈ ਨੌਕਰੀ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮੁਆਵਜੇ ਦੀ ਮੰਗ ਵੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼ੰਬੂ ਬਾਰਡਰ ਦੇ ਸੰਘਰਸ਼ ਦੌਰਾਨ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਭਾਈ ਪੰਜਾਬ ਸਰਕਾਰ ਨੂੰ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ੇ ਮਾਫੀ ਦੀ ਗੱਲ ਹੋਵੇ ਜਾਂ ਫਿਰ ਨਵੇਂ ਡਿਜੀਟਲ ਮੀਟਰਾਂ ਦੀ ਗੱਲ ਹੋਵੇ ਇਨਾ ਮੁੱਦਿਆਂ ਉੱਪਰ ਵੀ ਕਿਸਾਨ ਜਥੇਬੰਦੀ ਪੰਜਾਬ ਸਰਕਾਰ ਤੋਂ ਇਹ ਮੰਗ ਕਰਦੀ ਹੈ ਕਿ ਇਹਨਾਂ ਉੱਪਰ ਵੀ ਗੌਰ ਕੀਤਾ ਜਾਵੇ ਅਤੇ ਕਿਸਾਨਾਂ ਦੇ ਨਾਲ ਬੈਠ ਕੇ ਉਹਨਾਂ ਦੀਆਂ ਇਹਨਾਂ ਮੰਗਾਂ ਤੇ ਗੌਰ ਕੀਤੀ ਜਾਵੇ ਕਿਉਂਕਿ ਇੱਕ ਸਾਲ ਹੀ ਰਹਿ ਗਿਆ ਹੈ। ਮੌਜੂਦਾ ਸਰਕਾਰ ਨੇ ਕਿਸਾਨਾਂ ਲਈ ਕੋਈ ਵੱਡੇ ਪੈਕੇਜ ਜਾਂ ਵਾਦੇ ਪੂਰੇ ਨਹੀਂ ਕੀਤੇ ਜਿੰਨਾ ਕਰਕੇ ਉਹ ਮੰਗ ਕਰਦੇ ਹਨ ਕਿ ਕਿਸਾਨ ਜਥੇਬੰਦੀਆਂ ਇਹ ਧਰਨੇ ਲਗਾਉਣ ਤੇ ਮਜਬੂਰ ਨਾ ਹੋਣ ਅਤੇ ਸਰਕਾਰ ਉਹਨਾਂ ਦਾ ਹੱਲ ਕਰ ਸਕੇ ਨਹੀਂ ਆਉਣ ਵਾਲੇ ਸਮੇਂ ਦੇ ਵਿੱਚੋਂ ਆਪਣੇ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕਰਨਗੇ।

Read Latest News and Breaking News at Daily Post TV, Browse for more News

Ad
Ad