Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਧੀ ਦੇ ਵਿਆਹ ਤੋਂ ਪਹਿਲਾਂ ਕਿਸਾਨ ਦੀ ਚਮਕੀ ਕਿਸਮਤ, ਨਿਕਲੀ 10000000 ਦੀ ਲਾਟਰੀ

Diwali Bumper lottery; ਕਹਿੰਦੇ ਹਨ ਕਿ ਕਿਸਮਤ ਕਦੋਂ ਕਿਸੇ ’ਤੇ ਮਿਹਰਬਾਨ ਹੋ ਜਾਵੇ, ਇਸ ਦਾ ਕੋਈ ਪਤਾ ਨਹੀਂ ਹੁੰਦਾ। ਅਜਿਹਾ ਹੀ ਕੁਝ ਅਬੋਹਰ ਦੇ ਕਿਸਾਨ ਦਲਜੀਤ ਸਿੰਘ ਨਾਲ ਹੋਇਆ ਹੈ। ਧੀ ਦੇ ਵਿਆਹ ਦੀਆਂ ਤਿਆਰੀਆਂ ਵਿਚਾਲੇ ਕर्ज ਲੈਣ ਦੀ ਸੋਚ ਰਹੇ ਕਿਸਾਨ ਦੀ ਅਜਿਹੀ ਕਿਸਮਤ ਚਮਕੀ ਕਿ ਦੀਵਾਲੀ ਬੰਪਰ ਲਾਟਰੀ ਵਿੱਚ ਉਨ੍ਹਾਂ ਦਾ ਇੱਕ ਕਰੋੜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਧੀ ਦੇ ਵਿਆਹ ਤੋਂ ਪਹਿਲਾਂ ਕਿਸਾਨ ਦੀ ਚਮਕੀ ਕਿਸਮਤ, ਨਿਕਲੀ 10000000 ਦੀ ਲਾਟਰੀ

Diwali Bumper lottery; ਕਹਿੰਦੇ ਹਨ ਕਿ ਕਿਸਮਤ ਕਦੋਂ ਕਿਸੇ ’ਤੇ ਮਿਹਰਬਾਨ ਹੋ ਜਾਵੇ, ਇਸ ਦਾ ਕੋਈ ਪਤਾ ਨਹੀਂ ਹੁੰਦਾ। ਅਜਿਹਾ ਹੀ ਕੁਝ ਅਬੋਹਰ ਦੇ ਕਿਸਾਨ ਦਲਜੀਤ ਸਿੰਘ ਨਾਲ ਹੋਇਆ ਹੈ। ਧੀ ਦੇ ਵਿਆਹ ਦੀਆਂ ਤਿਆਰੀਆਂ ਵਿਚਾਲੇ ਕर्ज ਲੈਣ ਦੀ ਸੋਚ ਰਹੇ ਕਿਸਾਨ ਦੀ ਅਜਿਹੀ ਕਿਸਮਤ ਚਮਕੀ ਕਿ ਦੀਵਾਲੀ ਬੰਪਰ ਲਾਟਰੀ ਵਿੱਚ ਉਨ੍ਹਾਂ ਦਾ ਇੱਕ ਕਰੋੜ ਰੁਪਏ ਦਾ ਇਨਾਮ ਨਿਕਲ ਆਇਆ।

ਜਾਣਕਾਰੀ ਮੁਤਾਬਕ, ਕਿਸਾਨ ਦਲਜੀਤ ਸਿੰਘ ਨੇ ਕਰੀਬ 10 ਤੋਂ 15 ਦਿਨ ਪਹਿਲਾਂ ਅਬੋਹਰ ਦੇ ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਤੋਂ ਦੀਵਾਲੀ ਬੰਪਰ ਦਾ ਟਿਕਟ ਖਰੀਦਿਆ ਸੀ। ਮੰਗਲਵਾਰ ਨੂੰ ਜਿਵੇਂ ਹੀ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਣ ਦੀ ਖ਼ਬਰ ਮਿਲੀ ਤਾਂ ਪੂਰੇ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ।

ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਤੈਅ ਹੈ ਅਤੇ ਵਿਆਹ ਦੇ ਖਰਚਿਆਂ ਲਈ ਉਹ ਕਰਜ਼ਾ ਲੈਣ ਬਾਰੇ ਸੋਚ ਰਹੇ ਸਨ। ਪਰ ਹੁਣ ਲਾਟਰੀ ਨਿਕਲਣ ਨਾਲ ਉਨ੍ਹਾਂ ਦੀ ਵੱਡੀ ਚਿੰਤਾ ਦੂਰ ਹੋ ਗਈ ਹੈ ਅਤੇ ਉਹ ਆਪਣੀ ਧੀ ਦਾ ਵਿਆਹ ਧੂਮਧਾਮ ਨਾਲ ਕਰਨਗੇ।

ਉੱਧਰ, ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਵਿੱਚ ਵੀ ਜਸ਼ਨ ਦਾ ਮਾਹੌਲ ਬਣ ਗਿਆ। ਸੈਂਟਰ ਦੇ ਸੰਚਾਲਕ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਸੈਂਟਰ ਤੋਂ ਪਹਿਲਾਂ ਕਈ ਲੋਕ ਲੱਖਪਤੀ ਬਣ ਚੁੱਕੇ ਹਨ, ਪਰ ਪਹਿਲੀ ਵਾਰ ਕਿਸੇ ਦੀ ਇੱਕ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਨਾਮ ਜਿੱਤਣ ਵਾਲੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਜੇਤੂ ਦੀ ਭਾਲ ਸ਼ੁਰੂ ਕਰ ਦਿੱਤੀ। ਮੰਗਲਵਾਰ ਨੂੰ ਜੇਤੂ ਦੀ ਪਛਾਣ ਹੋਣ ਤੋਂ ਬਾਅਦ ਸੈਂਟਰ ਵਿੱਚ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਦਲਜੀਤ ਸਿੰਘ ਦੇ ਪੁੱਤਰ ਜਗਦੀਪ ਸਿੰਘ ਵੀ ਖੁਸ਼ੀ ਸਾਂਝੀ ਕਰਨ ਲਈ ਲਾਟਰੀ ਸੈਂਟਰ ਪਹੁੰਚੇ। ਇੱਕ ਸਧਾਰਨ ਕਿਸਾਨ ਪਰਿਵਾਰ ਲਈ ਧੀ ਦੇ ਵਿਆਹ ਤੋਂ ਪਹਿਲਾਂ ਮਿਲਿਆ ਇਹ ਇੱਕ ਕਰੋੜ ਰੁਪਏ ਦਾ ਇਨਾਮ ਕਿਸੇ ਸੁਪਨੇ ਦੇ ਸੱਚ ਹੋਣ ਤੋਂ ਘੱਟ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News