Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਚੰਡੀਗੜ੍ਹ: ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ ਕੀਤਾ । ਇਸ ਮੌਕੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਚੰਡੀਗੜ੍ਹ: ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ ਕੀਤਾ ।

ਇਸ ਮੌਕੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਾਗਬਾਨੀ ਖੇਤਰ ਦੇ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿਹਾ ਕਿ ਅੱਜ ਦਾ ਇਹ ਨਾਸ਼ਪਤੀ ਮੁਕਾਬਲਾ ਵੀ ਇਹਨਾਂ ਉਪਰਾਲਿਆਂ ਦਾ ਇੱਕ ਹਿੱਸਾ ਹੈ । ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ, ਪ੍ਰਦਰਸ਼ਨੀਆਂ, ਸੈਮੀਨਾਰ ਜਿੱਥੇ ਕਿਸਾਨ ਦੀ ਜਾਣਕਾਰੀ ਵਧਾਉਂਦੇ ਹਨ, ਉੱਥੇ ਉਹਨਾਂ ਦੇ ਵਪਾਰਕ ਸਬੰਧ ਵੀ ਬਣਦੇ ਹਨ ਜੋ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਇਸ ਵਾਰ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਿੱਚ ਕਾਮਯਾਬ ਰਹੀ ਹੈ ਅਤੇ ਇਸ ਨਾਲ ਸੂਬੇ ਦੇ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਮੌਕੇ ਬਾਗਬਾਨਾਂ ਵੱਲੋਂ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਬਾਗਬਾਨੀ ਮੰਤਰੀ ਅਤੇ ਡਾਇਰੈਕਟਰ ਬਾਗਬਾਨੀ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਦਾ ਉਹਨਾਂ ਵੱਲੋਂ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਬਾਗਬਾਨੀ, ਅੰਮ੍ਰਿਤਸਰ ਤਜਿੰਦਰ ਸਿੰਘ ਸੰਧੂ ਵੱਲੋਂ ਸਮਾਗਮ ਸਬੰਧੀ ਦੱਸਿਆ ਗਿਆ ਕਿ ਰਾਜ ਦੇ ਵੱਖ-ਵੱਖ ਜਿਲ੍ਹਿਆਂ ਤੋਂ ਬਾਗਬਾਨਾਂ ਵੱਲੋਂ ਵਧੀਆ ਮਿਆਰ ਅਤੇ ਉੱਚ ਗੁਣਵੱਤਾ ਦੇ ਨਾਸ਼ਪਾਤੀ ਫਲ ਅਤੇ ਫਲਾਂ ਤੋਂ ਤਿਆਰ ਫਲ ਪਦਾਰਥਾਂ ਦੀਆਂ 714 ਰੱਖੀਆਂ ਐਂਟਰੀਆਂ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਪਹਿਲੇ ਅਤੇ ਦੂਸਰੇ ਦਰਜੇ ਦੇ ਇਨਾਮ ਮੁੱਖ ਮਹਿਮਾਨ ਵੱਲੋਂ ਦਿੱਤੇ ਗਏ। ਇਸ ਮੁਕਾਬਲੇ ਵਿੱਚ ਜਿਲ੍ਹਾ ਅੰਮ੍ਰਿਤਸਰ 28 ਇਨਾਮ ਪ੍ਰਾਪਤ ਕਰਕੇ ਪਹਿਲੇ ਨੰਬਰ ਤੇ ਰਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਅਤੇ ਬਾਗਬਾਨਾਂ ਨੂੰ ਨਾਸ਼ਪਾਤੀ ਦੀ ਕਾਸ਼ਤ ਅਤੇ ਮੰਡੀਕਰਨ ਬਾਰੇ ਪੀ.ਏ.ਯੂ. ਲੁਧਿਆਣਾ ਤੋਂ ਆਏ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News