Journalism Of Hope
BREAKING NEWS
ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’......ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ.....ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ.....ਕੇਂਦਰੀ ਕੈਬਨਿਟ ਨੇ EPF-EPS ਲਈ ਬੇਸਿਕ ਤਨਖਾਹ ਦੀ ਸੀਮਾ ਵਧਾਈ....ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ.....ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਮੁਲਤਵੀ, 24 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਅਹਿਮ ਮੀਟਿੰਗ: ਸਰਵਣ ਸਿੰਘ ਪੰਧੇਰ

Farmers postpone ‘Rail Roko’ protest: ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਿਆ ਹੈ, ਜਿਸ ਤੋਂ ਬਾਅਦ […]
Jaspreet Singh
By : Updated On: 17 Sep 2026 18:43:PM
ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਮੁਲਤਵੀ, 24 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਅਹਿਮ ਮੀਟਿੰਗ: ਸਰਵਣ ਸਿੰਘ ਪੰਧੇਰ
Sarwan Singh Pandher

Farmers postpone ‘Rail Roko’ protest: ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਿਆ ਹੈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਇਸ਼ਤਿਹਾਰ

ਪੰਧੇਰ ਮੁਤਾਬਕ ਪੰਜਾਬ ਵਿੱਚ 5 ਥਾਵਾਂ ’ਤੇ ਰੇਲ ਰੋਕੋ ਅੰਦੋਲਨ ਅਤੇ 3 ਥਾਵਾਂ ’ਤੇ ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਗਾਏ ਗਏ ਸਨ। ਇਸ ਦੌਰਾਨ ਡੀਸੀ ਅੰਮ੍ਰਿਤਸਰ, ਆਈਜੀ ਬਾਰਡਰ ਰੇਂਜ,  ਐੱਸਐੱਸਪੀ ਅੰਮ੍ਰਿਤਸਰ ਸਮੇਤ ਉੱਚ ਅਧਿਕਾਰੀਆਂ ਨਾਲ ਲਗਾਤਾਰ ਗੱਲਬਾਤ ਹੋਈ।

ਕਿਸਾਨ ਆਗੂ ਨੇ ਦੱਸਿਆ ਕਿ 24 ਸਤੰਬਰ ਨੂੰ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ 23 ਸੂਤਰੀ ਮੰਗ ਪੱਤਰ ’ਤੇ ਵਿਚਾਰ ਕੀਤਾ ਜਾਵੇਗਾ।

ਪੰਧੇਰ ਨੇ ਕਿਹਾ ਕਿ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਇੱਕ ਮਹੀਨੇ ਦੇ ਅੰਦਰ ਵੈਰੀਫਿਕੇਸ਼ਨ ਕਰਕੇ 3-3 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਭਰੋਸਾ ਮਿਲਿਆ ਹੈ। ਇਸ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਦੇ ਬਕਾਇਆ ਮੈਂਬਰਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਦਾ ਮੁੱਦਾ ਵੀ ਹੱਲ ਕਰਨ ਦੀ ਗੱਲ ਕਹੀ ਗਈ ਹੈ।

ਇਸ ਤੋਂ ਇਲਾਵਾ ਪਰਾਲੀ ਨਾਲ ਸਬੰਧਤ ਪੁਲਿਸ ਕੇਸਾਂ ਦੇ ਨਿਪਟਾਰੇ ਦਾ ਮਾਮਲਾ ਵੀ 24 ਸਤੰਬਰ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਕਿਸਾਨ ਆਗੂਆਂ ਵੱਲੋਂ 5 ਫਸਲਾਂ ’ਤੇ ਐੱਮਐੱਸਪੀ, ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ, ਦਰਿਆਈ ਪਾਣੀਆਂ ਅਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਸਮੇਤ ਹੋਰ ਮੰਗਾਂ ਵੀ ਸਰਕਾਰ ਸਾਹਮਣੇ ਰੱਖੀਆਂ ਜਾਣਗੀਆਂ।

ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਟਰੈਕਟਰ-ਟਰਾਲੀਆਂ ਤਿਆਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ 24 ਸਤੰਬਰ ਦੀ ਮੀਟਿੰਗ ਵਿੱਚ ਮਸਲਿਆਂ ਦਾ ਪੱਕਾ ਹੱਲ ਨਾ ਨਿਕਲਿਆ ਤਾਂ ਅਗਲੇ ਸੰਘਰਸ਼ ਸਬੰਧੀ ਫੈਸਲਾ ਲਿਆ ਜਾਵੇਗਾ

Read Latest News and Breaking News at Daily Post TV, Browse for more News

Ad
Ad

Punjab District News