Journalism Of Hope
BREAKING NEWS
PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ......ਸਟਾਰ ਖਿਡਾਰੀ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਨੂੰ ਕਿਹਾ ਅਲਵਿਦਾ, “ਵਾਮੋਸ ਅਰਜਨਟੀਨਾ”- ਸੰਨਿਆਸ ਮਗਰੋਂ ਮੇਸੀ ਦਾ ਭਾਵੁਕ ਸੰਦੇਸ਼......ਵੱਡੀ ਵਾਰਦਾਤ! ਜੀਜੇ ਦਾ ਬੇਰਹਿਮੀ ਨਾਲ ਕਤਲ, ਸਾਲਿਆਂ ਨੇ ਚਾਕੂਆਂ ਨਾਲ ਕੀਤੇ 83 ਵਾਰ, ਜਾਣੋ ਪੂਰਾ ਮਾਮਲਾ.....ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ.......

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਸ, ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਮੰਗ

Kisan Mazdoor Sangharsh Committee Protest; ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ‘ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ 4 ਜ਼ੋਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। […]
Jaspreet Singh
By : Published: 26 Jul 2026 19:09:PM
ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਸ, ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਮੰਗ

Kisan Mazdoor Sangharsh Committee Protest; ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ‘ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ 4 ਜ਼ੋਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।

ਇਸ਼ਤਿਹਾਰ

ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਖੰਨਾ ਵਿੱਚ ਪ੍ਰਦਰਸ਼ਨ ਕਰ ਰਹੇ ਮਨਰੇਗਾ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ ਇਲਾਵਾ ਬਰਨਾਲਾ ਵਿੱਚ ਸਫਾਈ ਸੇਵਕਾਂ ਦੇ ਧਰਨੇ ਦੌਰਾਨ ਵੀ ਪੁਲਿਸ ਵੱਲੋਂ ਬਲ ਪ੍ਰਯੋਗ ਕਰਨ ਦੇ ਦੋਸ਼ ਲਗਾਏ ਗਏ ਹਨ। ਪ੍ਰਦਰਸ਼ਨਕਾਰੀਆਂ ਮੁਤਾਬਕ ਇਨ੍ਹਾਂ ਘਟਨਾਵਾਂ ਵਿੱਚ ਕਈ ਕਰਮਚਾਰੀ ਅਤੇ ਮਹਿਲਾਵਾਂ ਜ਼ਖ਼ਮੀ ਹੋਈਆਂ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਧੱਕਾ-ਮੁੱਕੀ ਵੀ ਕੀਤੀ ਗਈ।

ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੀਤੀ ਨਾਲ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ ਅਤੇ ਉਨ੍ਹਾਂ ਦੇ ਅਧਿਕਾਰ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਸਰਕਾਰ ਨੂੰ ਇਹ ਨੀਤੀ ਤੁਰੰਤ ਵਾਪਸ ਲੈਣੀ ਚਾਹੀਦੀ ਹੈ।

ਸਰਕਾਰ ਪੁਲਿਸ ਕਾਰਵਾਈ ਰਾਹੀਂ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ: ਕਿਸਾਨ ਆਗੂ

ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤੀਪੂਰਨ ਢੰਗ ਨਾਲ ਆਪਣੀਆਂ ਮੰਗਾਂ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀ ਵਿਰੋਧੀ ਆਵਾਜ਼ ਨੂੰ ਪੁਲਿਸ ਕਾਰਵਾਈ ਰਾਹੀਂ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਆਗੂਆਂ ਨੇ ਕਿਹਾ ਕਿ ਸਰਕਾਰ ਗੱਲਬਾਤ ਕਰਨ ਦੀ ਬਜਾਏ ਬਲ ਪ੍ਰਯੋਗ ਦਾ ਰਸਤਾ ਅਪਣਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਵੱਧ ਰਿਹਾ ਹੈ।

ਮੰਗਾਂ ਨਾ ਮੰਨੀਆਂ ਤਾਂ ਪੰਜਾਬ ਭਰ ਵਿੱਚ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਮਨਰੇਗਾ ਕਰਮਚਾਰੀਆਂ, ਸਫਾਈ ਸੇਵਕਾਂ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਜਲਦ ਸਕਾਰਾਤਮਕ ਫੈਸਲਾ ਲੈਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ‘ਤੇ ਜਲਦ ਕਾਰਵਾਈ ਨਾ ਹੋਈ ਅਤੇ ਲੈਂਡ ਪੂਲਿੰਗ ਨੀਤੀ ਵਾਪਸ ਨਾ ਲਈ ਗਈ ਤਾਂ ਪੰਜਾਬ ਭਰ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News