Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ’ਚ ਦਾਖ਼ਲ, ਅੱਜ ਬੈਰੀਕੇਡਾਂ ਵੱਲ ਮਾਰਚ ਦਾ ਐਲਾਨ

Farmers’ protest at Khanauri border: ਖਨੌਰੀ: ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਦਾਤਾ ਸਿੰਘਵਾਲਾ-ਖਨੌਰੀ ਬਾਰਡਰ ’ਤੇ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਸੜਕ ’ਤੇ ਹੀ ਡੇਰਾ ਲਾਇਆ ਹੋਇਆ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਹੈ। ਇਸ ਕਾਰਨ NH-52 ’ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ […]
By : Updated On: 19 Aug 2026 08:10:AM
ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ’ਚ ਦਾਖ਼ਲ, ਅੱਜ ਬੈਰੀਕੇਡਾਂ ਵੱਲ ਮਾਰਚ ਦਾ ਐਲਾਨ

Farmers’ protest at Khanauri border: ਖਨੌਰੀ: ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਦਾਤਾ ਸਿੰਘਵਾਲਾ-ਖਨੌਰੀ ਬਾਰਡਰ ’ਤੇ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਸੜਕ ’ਤੇ ਹੀ ਡੇਰਾ ਲਾਇਆ ਹੋਇਆ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਹੈ। ਇਸ ਕਾਰਨ NH-52 ’ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਇਸ਼ਤਿਹਾਰ

ਖਨੌਰੀ ਬਾਰਡਰ ’ਤੇ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 19 ਅਗਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਡੱਲੇਵਾਲ ਨੇ ਕਿਹਾ ਕਿ ਕਿਸਾਨ ਅੱਜ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਹਰਿਆਣਾ ਵੱਲ ਲਗਾਏ ਗਏ ਬੈਰੀਕੇਡਾਂ ਤੱਕ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਬੈਰੀਕੇਡਾਂ ਵਾਲੀ ਥਾਂ ਤੱਕ ਪਹੁੰਚ ਕੇ ਹਰਿਆਣਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ।

ਡੱਲੇਵਾਲ ਨੇ ਕਿਹਾ ਕਿ ਇਸ ਦੌਰਾਨ ਕਿਸਾਨ ਆਪਣੇ ਉਤਾਰੇ ਹੋਏ ਕੱਪੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਣਗੇ। ਕਿਸਾਨਾਂ ਮੁਤਾਬਕ, ਕੱਪੜੇ ਭੇਜਣ ਦਾ ਮਕਸਦ ਸਰਕਾਰ ਤੱਕ ਆਪਣਾ ਵਿਰੋਧ ਅਤੇ ਸੁਨੇਹਾ ਪਹੁੰਚਾਉਣਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕੀਤਾ ਸੀ ਕਿ ਖਨੌਰੀ ਬਾਰਡਰ ’ਤੇ ਫਿਲਹਾਲ ਪੱਕਾ ਮੋਰਚਾ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਕਿਸਾਨ 29 ਅਗਸਤ ਤੱਕ ਖਨੌਰੀ ਬਾਰਡਰ ’ਤੇ ਡਟੇ ਰਹਿ ਸਕਦੇ ਹਨ।

ਕਿਸਾਨ ਆਗੂ ਨੇ ਕਿਹਾ ਕਿ ਮਾਰਚ ਦੌਰਾਨ ਕਿਸਾਨ ਕੁੜਤੇ ਉਤਾਰ ਕੇ ਹਰਿਆਣਾ ਦੀ ਦਿਸ਼ਾ ਵੱਲ ਅੱਗੇ ਵਧਣਗੇ। ਇਸ ਐਲਾਨ ਤੋਂ ਬਾਅਦ ਖਨੌਰੀ ਬਾਰਡਰ ’ਤੇ ਅੱਜ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬਾਰਡਰ ’ਤੇ ਬੈਰੀਕੇਡ ਲਗਾਏ ਗਏ ਹਨ, ਜਿਸ ਕਾਰਨ NH-52 ’ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News