ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਜਾਰੀ, ਅੱਜ ਰਾਕੇਸ਼ ਟਿਕੈਤ ਕਰਨਗੇ ਸ਼ਿਰਕਤ
- 1 ਤੋਂ 7 ਸਤੰਬਰ ਤੱਕ ਚੱਲ ਰਹੇ ਧਰਨੇ ਵਿੱਚ MSP ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦੇ ਉਠਾਏ ਜਾ ਰਹੇ
Farmers’ protest continues at ‘Chandigarh Border’: ਚੰਡੀਗੜ੍ਹ: ਚੰਡੀਗੜ੍ਹ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਤੋਂ 7 ਸਤੰਬਰ ਤੱਕ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਧਰਨੇ ਦੇ ਛੇਵੇਂ ਦਿਨ, 6 ਸਤੰਬਰ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਸ਼ਿਰਕਤ ਕਰਨਗੇ। ਕਿਸਾਨਾਂ ਵੱਲੋਂ ਧਰਨੇ ਦੌਰਾਨ ਫਸਲਾਂ ਲਈ MSP ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਖੇਤੀਬਾੜੀ ਉਤਪਾਦਾਂ ਦੀਆਂ ਕੀਮਤਾਂ ਅਤੇ ਪੰਜਾਬ ਦੇ ਪਾਣੀਆਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਉਣ ਲਈ ਧਰਨਾ ਜਾਰੀ ਰੱਖਿਆ ਗਿਆ ਹੈ। ਅੱਜ ਰਾਕੇਸ਼ ਟਿਕੈਤ ਦੀ ਸ਼ਮੂਲੀਅਤ ਨਾਲ ਧਰਨੇ ਵਿੱਚ ਕਿਸਾਨਾਂ ਦੀ ਇਕੱਠ ਅਤੇ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਉਮੀਦ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਉਨ੍ਹਾਂ ਤੱਕ ਪਹੁੰਚ ਨਾ ਕੀਤੀ ਤਾਂ ਉਨ੍ਹਾਂ ਦਾ ਧਰਨਾ ਅੱਗੇ ਵੀ ਵੱਧ ਸਕਦਾ ਹੈ ਅਤੇ ਕੱਲ੍ਹ ਨੂੰ ਧਰਨੇ ਦਾ ਆਖਰੀ ਦਿਨ ਹੈ ਅਤੇ ਉਸ ਤੋਂ ਬਾਅਦ ਅਗਲਾ ਫੈਸਲਾ ਲਿਆ ਜਾ ਸਕਦਾ ਹੈ।
