Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਟਰੈਕਟਰ-ਟਰਾਲੀਆਂ ਦੀ ਵਧ ਰਹੀ ਗਿਣਤੀ

Farmers’ protest continues at Chandigarh-Mohali border: ਮੋਹਾਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਲਗਾਇਆ ਗਿਆ ਸੱਤ ਦਿਨਾਂ ਦਾ ਪੱਕਾ ਮੋਰਚਾ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ। ਮੋਰਚੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਅਤੇ ਔਰਤਾਂ ਦੇ ਕਾਫ਼ਲੇ ਲਗਾਤਾਰ ਪਹੁੰਚ ਰਹੇ ਹਨ। ਵੀਰਵਾਰ ਨੂੰ ਵੀ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ […]
Ranjit Singh
By : Updated On: 05 Sep 2026 08:24:AM
ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਟਰੈਕਟਰ-ਟਰਾਲੀਆਂ ਦੀ ਵਧ ਰਹੀ ਗਿਣਤੀ

Farmers’ protest continues at Chandigarh-Mohali border: ਮੋਹਾਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਲਗਾਇਆ ਗਿਆ ਸੱਤ ਦਿਨਾਂ ਦਾ ਪੱਕਾ ਮੋਰਚਾ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ। ਮੋਰਚੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਅਤੇ ਔਰਤਾਂ ਦੇ ਕਾਫ਼ਲੇ ਲਗਾਤਾਰ ਪਹੁੰਚ ਰਹੇ ਹਨ। ਵੀਰਵਾਰ ਨੂੰ ਵੀ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਮੋਰਚਾ ਸਥਾਨ ’ਤੇ ਪਹੁੰਚੇ। ਕਿਸਾਨਾਂ ਨੇ ਪਾਣੀ ਦੇ ਸੰਕਟ, ਖੇਤੀਬਾੜੀ ਨਾਲ ਸਬੰਧਤ ਮੰਗਾਂ, ਗੰਨੇ ਦੇ ਭਾਅ ਅਤੇ ਲੈਂਡ ਪੂਲਿੰਗ ਨੀਤੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ।

ਇਸ਼ਤਿਹਾਰ

ਮੋਰਚੇ ਵਿੱਚ ਪਹੁੰਚ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਵੀ ਸਰਕਾਰ ਤੋਂ ਇਨ੍ਹਾਂ ਮਸਲਿਆਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।

7 ਸਤੰਬਰ ਤੱਕ ਮੋਰਚਾ, ਅੱਗੇ ਵਧਾਉਣ ਦੀ ਚੇਤਾਵਨੀ
ਫਿਲਹਾਲ ਕਿਸਾਨ ਮੋਰਚੇ ਦੀ ਮਿਆਦ 7 ਸਤੰਬਰ ਤੱਕ ਰੱਖੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਮੋਰਚੇ ਨੂੰ ਅੱਗੇ ਵੀ ਜਾਰੀ ਰੱਖਿਆ ਜਾ ਸਕਦਾ ਹੈ। ਮੋਰਚਾ ਸਥਾਨ ’ਤੇ ਪਹੁੰਚ ਰਹੇ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਸਪੱਸ਼ਟ ਨਜ਼ਰ ਆ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ’ਤੇ ਸਰਕਾਰ ਵੱਲੋਂ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ, ਸੰਘਰਸ਼ ਜਾਰੀ ਰੱਖਣ ਬਾਰੇ ਅਗਲਾ ਫੈਸਲਾ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News