Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ, ਟ੍ਰੈਫਿਕ ਪ੍ਰਭਾਵਿਤ

Farmers’ protest on Chandigarh-Mohali border: ਮੋਹਾਲੀ: ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਮੋਹਾਲੀ ਵਾਲੇ ਪਾਸੇ ਗੋਲਫ ਕਲੱਬ ਨੇੜੇ ਕਿਸਾਨ IISER-ਜਗਤਪੁਰਾ ਸੜਕ ’ਤੇ ਬੈਠੇ ਹਨ। ਕਿਸਾਨਾਂ ਮੁਤਾਬਕ ਇਹ ਮੋਰਚਾ 7 ਸਤੰਬਰ ਤੱਕ ਜਾਰੀ ਰਹੇਗਾ। ਧਰਨੇ ਵਾਲੀ ਥਾਂ ’ਤੇ ਸੜਕ ਦੇ ਵਿਚਕਾਰ ਪੰਡਾਲ ਲਗਾਇਆ ਗਿਆ ਹੈ ਅਤੇ […]
Ranjit Singh
By : Updated On: 02 Sep 2026 08:37:AM
ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ, ਟ੍ਰੈਫਿਕ ਪ੍ਰਭਾਵਿਤ

Farmers’ protest on Chandigarh-Mohali border: ਮੋਹਾਲੀ: ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਮੋਹਾਲੀ ਵਾਲੇ ਪਾਸੇ ਗੋਲਫ ਕਲੱਬ ਨੇੜੇ ਕਿਸਾਨ IISER-ਜਗਤਪੁਰਾ ਸੜਕ ’ਤੇ ਬੈਠੇ ਹਨ। ਕਿਸਾਨਾਂ ਮੁਤਾਬਕ ਇਹ ਮੋਰਚਾ 7 ਸਤੰਬਰ ਤੱਕ ਜਾਰੀ ਰਹੇਗਾ। ਧਰਨੇ ਵਾਲੀ ਥਾਂ ’ਤੇ ਸੜਕ ਦੇ ਵਿਚਕਾਰ ਪੰਡਾਲ ਲਗਾਇਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਰੀਬ 1,000 ਟਰੈਕਟਰ-ਟਰਾਲੀਆਂ ਰਾਹੀਂ ਕਿਸਾਨ ਇੱਥੇ ਪਹੁੰਚੇ ਹਨ। ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਇਕੱਠ ਕਾਰਨ ਚੰਡੀਗੜ੍ਹ ਅਤੇ ਮੋਹਾਲੀ ਵੱਲ ਆਉਣ-ਜਾਣ ਵਾਲੀ ਆਵਾਜਾਈ ਪ੍ਰਭਾਵਿਤ ਹੋਈ ਹੈ।

ਇਸ਼ਤਿਹਾਰ

ਪੁਲਿਸ ਵੱਲੋਂ ਬੈਰੀਕੇਡਿੰਗ, ਟ੍ਰੈਫਿਕ ਡਾਇਵਰਟ
ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਬਾਰਡਰ ’ਤੇ ਪੁਲਿਸ ਨੇ ਬੈਰੀਕੇਡਿੰਗ ਕਰ ਦਿੱਤੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇੱਕ ਪਾਸੇ ਬੈਰੀਕੇਡ ਲਗਾ ਕੇ ਰਸਤਾ ਬੰਦ ਕੀਤਾ ਗਿਆ ਹੈ, ਜਿਸ ਕਾਰਨ ਦੋਵੇਂ ਪਾਸਿਆਂ ਦੀ ਆਵਾਜਾਈ ਸੜਕ ਦੀ ਇੱਕ ਹੀ ਲੇਨ ਰਾਹੀਂ ਚਲਾਈ ਜਾ ਰਹੀ ਹੈ। ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।

ਕਿਸਾਨਾਂ ਦੀਆਂ ਮੁੱਖ ਮੰਗਾਂ
ਕਿਸਾਨ ਜਥੇਬੰਦੀਆਂ ਵੱਲੋਂ ਕਈ ਮੰਗਾਂ ਨੂੰ ਲੈ ਕੇ ਇਹ ਧਰਨਾ ਲਗਾਇਆ ਗਿਆ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਪਾਣੀ ਦੀ ਰਾਇਲਟੀ ਦੇਣ, ਭਾਰਤ-ਅਮਰੀਕਾ ਟ੍ਰੇਡ ਡੀਲ ਰੱਦ ਕਰਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀਆਂ ਮੰਗਾਂ ਪ੍ਰਮੁੱਖ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਹ ਮੋਰਚਾ ਜਾਰੀ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News