ਫਤਿਹਗੜ੍ਹ ਸਾਹਿਬ: ਕਰੋੜਾਂ ਰੁਪਏ ਦੇ ਵਿਵਾਦ ਕਾਰਨ ਆੜ੍ਹਤੀ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ
Latest News: ਫਤਿਹਗੜ੍ਹ ਸਾਹਿਬ ਦੇ ਪਿੰਡ ਸ਼ੇਖੂਪੁਰ ਵਿੱਚ 57 ਸਾਲਾ ਆੜ੍ਹਤੀ ਸੰਤ ਸਿੰਘ ਨੇ ਆਪਣੀ ਜੀਵਨ ਲੀਲਾ ਸਲਫਾਸ ਨਿਗਲ ਕੇ ਸਮਾਪਤ ਕਰ ਲਈ। ਮ੍ਰਿਤਕ ਨੇ ਘਟਨਾ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਛੱਡਿਆ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਆਪਣੇ ਚਾਰ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਉੱਧਰ ਮੂਲੇਪੁਰ ਪੁਲਿਸ ਥਾਣੇ ਦੇ ਮੁੱਖੀ ਇੰਸ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਸਾਈਡ ਨੋਟ ਦੇ ਆਧਾਰ ‘ਤੇ ਚਾਰਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਥਾਣਾ ਇੰਸ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਸੰਤ ਸਿੰਘ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਆੜ੍ਹਤ ਦਾ ਕਾਰੋਬਾਰ ਕਰਦਾ ਸੀ, ਪਰਿਵਾਰ ਦੀਆਂ ਦੋ ਫਰਮਾਂ ਹਨ ਤੇ ਬਾਜ਼ਾਰ ਵਿੱਚ ਇੱਕ ਮਹੱਤਵਪੂਰਨ ਕਾਰੋਬਾਰ ਹੈ। ਪਰਿਵਾਰ ਵਿੱਚ ਆਪਸੀ ਲੈਣ-ਦੇਣ ਅਤੇ ਲੇਖਾ-ਜੋਖਾ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮੁਤਾਬਕ ਦੂਸਰੇ ਪਰਿਵਾਰਿਕ ਮੈਂਬਰਾਂ ਨੇ ਲਗਭਗ 2 ਤੋਂ 2.5 ਕਰੋੜ ਰੁਪਏ ਦੀ ਠੱਗੀ ਮਾਰੀ, ਜਿਸ ਕਾਰਨ ਸੰਤ ਸਿੰਘ ਨੂੰ ਗੰਭੀਰ ਮਾਨਸਿਕ ਪ੍ਰੇਸ਼ਾਨੀ ਵਿੱਚ ਜਾਨ ਕਰਨ ਕਾਫ਼ੀ ਸਮੇਂ ਤੋਂ ਤਣਾਅ ਵਿੱਚ ਸੀ ਤੇ ਅਕਸਰ ਕਿਸੇ ਵਿੱਤੀ ਝਗੜੇ ਨੂੰ ਲੈ ਕੇ ਚਿੰਤਤ ਰਹਿੰਦਾ ਸੀ, ਇਸੇ ਮਾਨਸਿਕ ਦਬਾਅ ਕਾਰਨ ਉਸ ਨੇ ਇਹ ਭਿਆਨਕ ਕਦਮ ਚੁੱਕਿਆ।
ਦੱਸਿਆ ਜਾ ਰਿਹਾ ਹੈ ਕਿ ਸੰਤ ਸਿੰਘ ਜਖਵਾਲੀ ਪਿੰਡ ਦੇ ਨੇੜੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਦੋਂ ਉਸਦੀ ਹਾਲਤ ਵਿਗੜ ਗਈ ਤਾਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਸਪੱਸ਼ਟ ਤੌਰ ‘ਤੇ ਚਾਰ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।