ਪੜ੍ਹਾਈ ਜਾਰੀ ਰੱਖਣ ‘ਤੇ ਅੜੀ ਧੀ ਦਾ ਪਿਤਾ ਵੱਲੋਂ ਕਹੀ ਮਾਰ ਕੇ ਕਤਲ

Latest News: ਸ੍ਰੀ ਮੁਕਤਸਰ ਸਾਹਿਬ ਵਿੱਚ ਲੰਬੀ ਹਲਕੇ ਦੇ ਪਿੰਡ ਮਿੱਡਾ ਵਿਖੇ  ਆਉਂਦੇ ਥਾਣਾ ਕਬਰਵਾਲਾ ਦੇ ਪਿੰਡ ਮਿੱਡਾ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪਿਤਾ ਨੇ ਆਪਣੀ ਹੀ 18 ਸਾਲਾ ਧੀ ਦੀ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ […]
Khushi
By : Updated On: 04 Jan 2026 17:57:PM
ਪੜ੍ਹਾਈ ਜਾਰੀ ਰੱਖਣ ‘ਤੇ ਅੜੀ ਧੀ ਦਾ ਪਿਤਾ ਵੱਲੋਂ ਕਹੀ ਮਾਰ ਕੇ ਕਤਲ

Latest News: ਸ੍ਰੀ ਮੁਕਤਸਰ ਸਾਹਿਬ ਵਿੱਚ ਲੰਬੀ ਹਲਕੇ ਦੇ ਪਿੰਡ ਮਿੱਡਾ ਵਿਖੇ  ਆਉਂਦੇ ਥਾਣਾ ਕਬਰਵਾਲਾ ਦੇ ਪਿੰਡ ਮਿੱਡਾ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪਿਤਾ ਨੇ ਆਪਣੀ ਹੀ 18 ਸਾਲਾ ਧੀ ਦੀ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਮਿੱਡਾ ਦੇ ਰਹਿਣ ਵਾਲੇ ਹਰਪਾਲ ਸਿੰਘ ਵੱਲੋਂ ਸਵੇਰੇ ਕਰੀਬ 7 ਵਜੇ ਆਪਣੀ ਸੁੱਤੀ ਪਈ ਧੀ ’ਤੇ ਹਮਲਾ ਕਰਕੇ ਉਸਦੀ ਜਾਨ ਲੈ ਲਈ ਗਈ। ਮ੍ਰਿਤਕਾ ਦੀ ਪਹਿਚਾਣ ਚਮਨਦੀਪ ਕੌਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਕਬਰਵਾਲਾ ਦੀ ਐਸਐਚਓ ਹਰਪ੍ਰੀਤ ਕੌਰ ਨੇ ਦੱਸਿਆ ਕਿ ਘਟਨਾ ਸਬੰਧੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ। ਮ੍ਰਿਤਕਾ ਦੀ ਮਾਤਾ ਜਸਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿਤਾ ਆਪਣੀ ਧੀ ਨੂੰ ਅੱਗੇ ਪੜ੍ਹਾਈ ਕਰਨ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਘਰੇਲੂ ਤਣਾਅ ਬਣਿਆ ਹੋਇਆ ਸੀ।

ਪੁਲਿਸ ਅਨੁਸਾਰ, ਚਮਨਦੀਪ ਕੌਰ ਪਹਿਲਾਂ ਮੋਹਾਲੀ ਵਿੱਚ ਬੀਕੌਮ ਦੀ ਪੜ੍ਹਾਈ ਕਰ ਰਹੀ ਸੀ ਅਤੇ ਬਾਅਦ ਵਿੱਚ ਫਿਰੋਜ਼ਪੁਰ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਅਗਲੀ ਪੜ੍ਹਾਈ ਕਰ ਰਹੀ ਸੀ। ਛੁੱਟੀਆਂ ਦੇ ਚਲਦੇ ਉਹ ਘਰ ਆਈ ਹੋਈ ਸੀ। ਫਿਲਹਾਲ, ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮਲੋਟ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਚਮਨਦੀਪ ਕੌਰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਕਾਬਲ ਸੀ ਅਤੇ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਹਾਸਲ ਕਰ ਚੁੱਕੀ ਸੀ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad