Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਮੁਹਾਲੀ ‘ਚ ਬਾਪ-ਬੇਟੇ ’ਤੇ ਕਾਤਲਾਨਾ ਹਮਲਾ

ਸੋਹਾਣਾ ਪਿੰਡ ਵਿੱਚ ਨਵੀਂ ਖਰੀਦੀ ਸਕਾਰਪਿਓ ਗੱਡੀ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੇ ਇੱਕ ਹੀ ਪਰਿਵਾਰ ਦੇ 4 ਲੋਕਾਂ ’ਤੇ ਨਿਹੰਗਾਂ ਨੇ ਕਾਤਲਾਨਾ ਹਮਲਾ ਕਰ ਦਿੱਤਾ। ਹਰਿਆਣਾ ਨੰਬਰ ਦੀ ਫਾਰਚਿਊਨਰ ਗੱਡੀ ਵਿਚ ਆਏ 3 ਨਿਹੰਗਾਂ ਨੇ ਘਰ ਦੇ ਬਾਹਰ ਸਕਾਰਪਿਓ ਗੱਡੀ ਘੇਰ ਕੇ ਤਲਵਾਰਾਂ ਨਾਲ ਪਹਿਲੇ ਕਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁਹਾਲੀ ‘ਚ ਬਾਪ-ਬੇਟੇ ’ਤੇ ਕਾਤਲਾਨਾ ਹਮਲਾ

ਸੋਹਾਣਾ ਪਿੰਡ ਵਿੱਚ ਨਵੀਂ ਖਰੀਦੀ ਸਕਾਰਪਿਓ ਗੱਡੀ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੇ ਇੱਕ ਹੀ ਪਰਿਵਾਰ ਦੇ 4 ਲੋਕਾਂ ’ਤੇ ਨਿਹੰਗਾਂ ਨੇ ਕਾਤਲਾਨਾ ਹਮਲਾ ਕਰ ਦਿੱਤਾ। ਹਰਿਆਣਾ ਨੰਬਰ ਦੀ ਫਾਰਚਿਊਨਰ ਗੱਡੀ ਵਿਚ ਆਏ 3 ਨਿਹੰਗਾਂ ਨੇ ਘਰ ਦੇ ਬਾਹਰ ਸਕਾਰਪਿਓ ਗੱਡੀ ਘੇਰ ਕੇ ਤਲਵਾਰਾਂ ਨਾਲ ਪਹਿਲੇ ਕਾਰ ਦੇ ਸ਼ੀਸ਼ੇ ਤੋੜੇ ਅਤੇ ਫਿਰ 63 ਸਾਲਾ ਪਰਮਜੀਤ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਬਚਾਅ ਲਈ ਆਏ ਪਰਮਜੀਤ ਸਿੰਘ ਦੇ 33 ਸਾਲਾ ਬੇਟੇ ਪਰਵਿੰਦਰ ਸਿੰਘ ਅਤੇ 37 ਸਾਲਾ ਤਰਨਦੀਪ ਸਿੰਘ ’ਤੇ ਕਿਰਚ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਦੂਜੇ ਪਾਸੇ ਬਚਾਅ ਲਈ ਆਏ ਪਰਮਜੀਤ ਸਿੰਘ ਦੇ 22 ਸਾਲਾ ਭਤੀਜੇ ਗੁਰਤੇਜ ਸਿੰਘ ’ਤੇ ਵੀ ਕਿਰਚਾਂ ਨਾਲ ਹਮਲਾ ਕੀਤਾ ਗਿਆ। ਹਮਲੇ ਵਿਚ ਚਾਰੋ ਜਣੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਨਿਹੰਗਾਂ ਨੇ ਗਲੀ ਵਿਚ ਗੁੰਡਾਗਰਦੀ ਕੀਤੀ ਅਤੇ ਬਚਾਅ ਵਿਚ ਆਏ ਸਾਰੇ ਲੋਕਾਂ ’ਤੇ ਹਥਿਆਰਾਂ ਨਾਲ ਹਮਲਾ ਕੀਤਾ।

ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫੇਜ਼ 6 ਲਿਜਾਇਆ ਗਿਆ ਜਿੱਥੇ ਪਰਮਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਜ਼ਖਮੀਆਂ ਦੇ ਬਿਆਨ ਦਰਜ ਕਰ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਮੁਤਾਬਕ ਪੁਲਿਸ ਨੇ 2 ਹਮਲਾਵਰਾਂ ਨੂੰ ਹਿਰਾਸਤ ਵਿਚ ਲਿਆ ਹੈ ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News