Fauja Singh last rites; ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਦੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਨੇ ਦੌੜਾਕ ਨਾਲ ਬਿਤਾਏ ਹੋਏ ਪਲਾਂ ਨੂੰ ਯਾਦ ਕਰਦੇ ਹੋਏ ਇੱਕ ਕਿੱਸਾ ਵੀ ਸੁਣਾਇਆ। ਗਵਰਨਰ ਕਟਾਰੀਆ ਨੇ ਦੱਸਿਆ ਕਿ ਜਦੋਂ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਾਤਰਾ ਕੱਢ ਰਹੇ ਸਨ ਤਾਂ ਫੌਜਾ ਸਿੰਘ ਨਾਲ ਉਨ੍ਹਾਂ ਨੂੰ ਕੁੱਝ ਪਲ ਕੱਟਣ ਦਾ ਮੌਕਾ ਮਿਲਿਆ।
ਸਭ ਤੋਂ ਉਮਰਦਰਾਜ਼ ਮੈਰਾਥਨ ਦੌੜਾਕ ਫੌਜਾ ਸਿੰਘ (114) ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਫੌਜਾ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਆਸ, ਜਲੰਧਰ ‘ਚ ਅੰਤਿਮ ਵਿਦਾਈ ਦਿੱਤੀ ਗਈ। ਫੌਜਾ ਸਿੰਘ ਦੀ ਅੰਤਿਮ ਵਿਦਾਈ ‘ਚ ਕਈ ਸਿਆਸੀ ਆਗੂ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗਵਰਨਰ ਗੁਲਾਬ ਚੰਦ ਕਟਾਰੀਆ ਤੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਵਰਗੀਆਂ ਕਈ ਸਿਆਸੀ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਮਹਾਨ ਮੈਰਾਥਨ ਦੌੜਾਕ ਦੀ 14 ਜੁਲਾਈ ਨੂੰ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਅੰਮ੍ਰਿਤਪਾਲ ਸਿੰਘ ਢਿੱਲੋਂ ਨਾਮਕ ਐਨਆਰਆਈ ਨੇ ਉਨ੍ਹਾਂ ਨੂੰ ਆਪਣੀ ਫਾਰਚੂਨਰ ਕਾਰ ਨਾਲ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਿਸ ਨੇ ਮੁਲਜ਼ਮ ਨੂੰ 30 ਘੰਟੇ ਅੰਦਰ ਹੀ ਕਾਬੂ ਕਰ ਲਿਆ ਸੀ।
ਸੀਐਮ ਮਾਨ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੌਜਾ ਸਿੰਘ ਦੀ ਅੰਤਿਮ ਵਿਦਾਈ ‘ਚ ਸ਼ਾਮਲ ਹੋਏ। ਉਨ੍ਹਾਂ ਨੇ ਮਹਾਨ ਦੌੜਾਕ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਨੇ ਪਰਿਵਾਰ ਵਾਲਿਆਂ ਨਾਲ ਦੁੱਖ ਪ੍ਰਗਟਾਇਆ। ਸੀਐਮ ਮਾਨ, ਫੌਜਾ ਸਿੰਘ ਦੀ ਅੰਤਿਮ ਅਰਦਾਸ ਸਮੇਂ ਸ਼ਮਸ਼ਾਨ ਘਾਟ ‘ਚ ਸ਼ਾਮਲ ਰਹੇ।
ਗਵਰਨਰ ਨੇ ਫੌਜਾ ਸਿੰਘ ਨਾਲ ਬਿਤਾਏ ਪਲਾਂ ਨੂੰ ਕੀਤਾ ਯਾਦ
ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਦੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਨੇ ਦੌੜਾਕ ਨਾਲ ਬਿਤਾਏ ਹੋਏ ਪਲਾਂ ਨੂੰ ਯਾਦ ਕਰਦੇ ਹੋਏ ਇੱਕ ਕਿੱਸਾ ਵੀ ਸੁਣਾਇਆ। ਗਵਰਨਰ ਕਟਾਰੀਆ ਨੇ ਦੱਸਿਆ ਕਿ ਜਦੋਂ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਾਤਰਾ ਕੱਢ ਰਹੇ ਸਨ ਤਾਂ ਫੌਜਾ ਸਿੰਘ ਨਾਲ ਉਨ੍ਹਾਂ ਨੂੰ ਕੁੱਝ ਪਲ ਕੱਟਣ ਦਾ ਮੌਕਾ ਮਿਲਿਆ।
ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਫੌਜਾ ਸਿੰਘ ਬਿਨਾਂ ਥੱਕੇ ਉਨ੍ਹਾਂ ਨਾਲ 1 ਕਿਲੋਮੀਟਰ ਤੱਕ ਚੱਲੇ ਸਨ। ਇਸ ਤੋਂ ਬਾਅਦ ਗਵਰਨਰ ਨੇ ਫੌਜਾ ਸਿੰਘ ਨੂੰ ਵਾਪਸ ਪਰਤ ਜਾਣ ਲਈ ਕਿਹਾ ਸੀ, ਪਰ ਫੌਜਾ ਸਿੰਘ ਨੇ ਕਿਹਾ ਕਿ ਉਹ ਹੋਰ ਯਾਤਰਾ ਕਰ ਸਕਦੇ ਹਨ। ਗਵਰਨਰ ਕਟਾਰੀਆ ਨੇ ਦੱਸਿਆ ਕਿ ਉਨ੍ਹਾਂ ਨੇ ਜ਼ੋਰ ਪਾ ਕੇ ਉਨ੍ਹਾਂ ਨੂੰ ਵਾਪਸ ਭੇਜਿਆ। ਉਨ੍ਹਾਂ ਨੇ ਕਿਹਾ ਕਿ ਉਹ ਇਸ ਉਮਰ ‘ਚ ਵੀ ਪੂਰੀ ਤਰ੍ਹਾਂ ਤੰਦਰੂਸਤ ਸਨ। ਉਨ੍ਹਾਂ ਦੇ ਜਜ਼ਬੇ ਨੂੰ ਦੇਖ ਕੇ ਮੈਂ ਪ੍ਰੇਰਿਤ ਹੋਇਆ।
ਮਹਾਨ ਹਾਕੀ ਖਿਡਾਰੀ ਦੇ ਕਾਂਗਰਸ ਆਗੂ ਪਰਗਟ ਸਿੰਘ ਦੇ ਦਿੱਤੀ ਵਿਦਾਈ
ਫੌਜਾ ਸਿੰਘ ਦੀ ਅੰਤਿਮ ਯਾਤਰਾ ‘ਚ ਮਹਾਨ ਹਾਕੀ ਖਿਡਾਰੀ ਤੇ ਕਾਂਗਰਸ ਦੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਕੋਈ ਸਾਧਾਰਨ ਇਨਸਾਨ ਜਾਂ ਖਿਡਾਰੀ ਫੌਜਾ ਸਿੰਘ ਦੀ ਫਿੱਟਨੈਸ ਦਾ ਮੁਕਾਬਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਫੌਜਾ ਸਿੰਘ ਨੇ ਸਾਨੂੰ ਇੰਨੇ ਵੱਡੇ ਲੈਵਲ ‘ਤੇ ਪਛਾਣ ਦਿੱਤੀ। ਫੌਜਾ ਸਿੰਘ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਫੌਜਾ ਸਿੰਘ ਦੀਆਂ ਉਪਲਬਧੀਆਂ
2000 ਲੰਡਨ ਮੈਰਾਥਨ: 6 ਘੰਟੇ 54 ਮਿੰਟ
2001 ਲੰਡਨ ਮੈਰਾਥਨ: 6 ਘੰਟੇ 54 ਮਿੰਟ
2002 ਲੰਡਨ ਮੈਰਾਥਨ: 6 ਘੰਟੇ 45 ਮਿੰਟ
2003 ਲੰਡਨ ਮੈਰਾਥਨ: 6 ਘੰਟੇ 2 ਮਿੰਟ
2003 ਟੋਰਾਂਟੋ ਵਾਟਰਫਰੰਟ ਮੈਰਾਥਨ: 5 ਘੰਟੇ 40 ਮਿੰਟ (ਨਿੱਜੀ ਸਰਵੋਤਮ)
2003 ਨਿਊਯਾਰਕ ਸਿਟੀ ਮੈਰਾਥਨ: 7 ਘੰਟੇ 35 ਮਿੰਟ
2004 ਲੰਡਨ ਮੈਰਾਥਨ: 6 ਘੰਟੇ 7 ਮਿੰਟ
2004 ਗਲਾਸਗੋ ਸਿਟੀ ਹਾਫ ਮੈਰਾਥਨ: 2 ਘੰਟੇ 33 ਮਿੰਟ
2004 ਟੋਰਾਂਟੋ ਵਾਟਰਫਰੰਟ ਹਾਫ ਮੈਰਾਥਨ: 2 ਘੰਟੇ 29 ਮਿੰਟ 59 ਸਕਿੰਟ
2011 ਟੋਰਾਂਟੋ ਵਾਟਰਫਰੰਟ ਮੈਰਾਥਨ: 8 ਘੰਟੇ 11 ਮਿੰਟ
2012 ਲੰਡਨ ਮੈਰਾਥਨ: 7 ਘੰਟੇ 49 ਮਿੰਟ 21 ਸਕਿੰਟ
2012 ਹਾਂਗ ਕਾਂਗ ਮੈਰਾਥਨ (10 ਕਿਲੋਮੀਟਰ): 1 ਘੰਟਾ 34 ਮਿੰਟ
2013 ਹਾਂਗ ਕਾਂਗ ਮੈਰਾਥਨ (10 ਕਿਲੋਮੀਟਰ): 1 ਘੰਟਾ 32 ਮਿੰਟ 28 ਸਕਿੰਟ